Chandigarh News: ਚੰਡੀਗੜ੍ਹੀਆਂ ਨੂੰ ਹੁਣ ਬਾਂਦਰਾਂ ਤੋਂ ਬਚਾਏਗਾ ਨਗਰ ਨਿਗਮ, ਜੰਗਲਾਤ ਵਿਭਾਗ ਨਹੀਂ ਨਗਰ ਨਿਗਮ ਫੜ੍ਹੇਗਾ ਬਾਂਦਰ
ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਬਾਂਦਰਾਂ ਦੇ ਵੱਡੀ ਗਿਣਤੀ ਵਿੱਚ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਂਦਰਾਂ ਵੱਲੋਂ ਕਈ ਵਾਰ ਲੋਕਾਂ ’ਤੇ ਹਮਲੇ ਤੱਕ ਕਰ ਦਿੱਤੇ ਹਨ, ਜਿਸ ਕਰਕੇ ਲੋਕ ਗੰਭੀਰ ’ਚ ਜ਼ਖ਼ਮੀ ਹੋ ਗਏ ਸਨ।
Chandigarh News: ਚੰਡੀਗੜ੍ਹੀਆਂ ਨੂੰ ਹੁਣ ਨਗਰ ਨਿਗਮ ਬਾਂਦਰਾਂ ਨੂੰ ਬਚਾਏਗਾ। ਜੰਗਲਾਤ ਵਿਭਾਗ ਨੇ ਬਾਂਦਰ ਫੜਨ ਦੀ ਜ਼ਿੰਮੇਵਾਰੀ ਨਗਰ ਨਿਗਮ ਨੂੰ ਸੌਂਪਣ ਦੀ ਸਿਫਾਰਸ਼ ਕੀਤੀ ਹੈ। ਸਬੰਧੀ ਯੂਟੀ ਦੇ ਜੰਗਲਾਤ ਵਿਭਾਗ ਨੇ ਪ੍ਰਸ਼ਾਸਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕੇਂਦਰ ਸਰਕਾਰ ਦੇ ਆਦੇਸ਼ਾਂ ਦਾ ਹਵਾਲਾ ਦਿੰਦਿਆ ਬਾਂਦਰ ਫੜਨ ਦੀ ਜ਼ਿੰਮੇਵਾਰੀ ਨਗਰ ਨਿਗਮ ਨੂੰ ਦੇਣ ਦੀ ਮੰਗ ਕੀਤੀ ਗਈ ਹੈ।
ਦਰਅਸਲ ਚੰਡੀਗੜ੍ਹ ਵਾਸੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਬਾਂਦਰਾਂ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਨੂੰ ਫੜਨ ਲਈ ਹੁਣ ਤੱਕ ਜੰਗਲਾਤ ਵਿਭਾਗ ਦੀ ਜ਼ਿੰਮੇਵਾਰੀ ਰਹੀ ਹੈ। ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਬਾਂਦਰ ਨੂੰ ਜੰਗਲੀ ਜੀਵ ਦੀ ਸੂਚੀ ਵਿੱਚੋਂ ਬਾਹਰ ਕੀਤੇ ਜਾਣ ਮਗਰੋਂ ਜੰਗਲਾਤ ਵਿਭਾਗ ਨੇ ਬਾਂਦਰ ਫੜਨ ਦੀ ਜ਼ਿੰਮੇਵਾਰੀ ਨਗਰ ਨਿਗਮ ਨੂੰ ਦੇਣ ਦੀ ਸਿਫਾਰਸ਼ ਕੀਤੀ ਹੈ।
ਹਾਸਲ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਬਾਂਦਰਾਂ ਦੇ ਵੱਡੀ ਗਿਣਤੀ ਵਿੱਚ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਂਦਰਾਂ ਵੱਲੋਂ ਕਈ ਵਾਰ ਲੋਕਾਂ ’ਤੇ ਹਮਲੇ ਤੱਕ ਕਰ ਦਿੱਤੇ ਹਨ, ਜਿਸ ਕਰਕੇ ਲੋਕ ਗੰਭੀਰ ’ਚ ਜ਼ਖ਼ਮੀ ਹੋ ਗਏ ਸਨ। ਬਾਂਦਰਾਂ ਦੀ ਦਹਿਸ਼ਤ ਦਾ ਮੁੱਦਾ ਨਿਗਮ ਦੀਆਂ ਹਾਊਸ ਮੀਟਿੰਗਾਂ ਵਿੱਚ ਵੀ ਗੂੰਜਿਆ ਹੈ। ਕਈ ਵਾਰ ਸੈਕਟਰਾਂ ਵਿੱਚੋਂ ਬਾਂਦਰਾਂ ਨੂੰ ਭਜਾਉਣ ਲਈ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਬਾਂਦਰਾਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ।
ਚੰਡੀਗੜ੍ਹ ਦੇ ਜੰਗਲਾਤ ਵਿਭਾਗ ਵੱਲੋਂ ਪਿਛਲੇ ਸਾਲ ਸ਼ਹਿਰ ਵਿੱਚ ਬਾਂਦਰਾਂ ਦੀ ਗਿਣਤੀ ਨੂੰ ਲੈ ਕੇ ਕਰਵਾਏ ਸਰਵੇਖਣ ’ਚ 1326 ਬਾਂਦਰ ਪਾਏ ਗਏ ਸਨ। ਇਸ ਵਿੱਚੋਂ ਸਿਰਫ਼ ਪੰਜਾਬ ਯੂਨੀਵਰਸਿਟੀ ਵਿੱਚ 594 ਬਾਂਦਰ ਰਿਪੋਰਟ ਕੀਤੇ ਗਏ। ਇਸ ਤੋਂ ਇਲਾਵਾ ਸੈਕਟਰ-1 ਵਿੱਚ 200, ਸੈਕਟਰ-28 ਵਿੱਚ 88, ਸੈਕਟਰ-27 ’ਚ 75 ਬਾਂਦਰਾਂ ਦੀ ਗਿਣਤੀ ਕੀਤੀ ਗਈ ਸੀ। ਹਾਲਾਂਕਿ ਸ਼ਹਿਰ ਵਿੱਚ ਬਾਂਦਰਾਂ ਦੀ ਗਿਣਤੀ ਇਸ ਤੋਂ ਕੀਤੇ ਵੱਧ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।