(Source: ECI/ABP News)
Patiala news: ਖ਼ੁਸ਼ੀਆਂ ਵਾਲੇ ਘਰ ਪਏ ਕੀਰਨੇ, ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ
Patiala news: ਪਟਿਆਲਾ ਵਿੱਚ ਰਹਿਣ ਵਾਲੀ 10 ਸਾਲਾ ਬੱਚੀ ਦੀ ਕੇਕ ਖਾਣ ਖਾਣ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
![Patiala news: ਖ਼ੁਸ਼ੀਆਂ ਵਾਲੇ ਘਰ ਪਏ ਕੀਰਨੇ, ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ 10 years old girl died after eating birthday cake Patiala news: ਖ਼ੁਸ਼ੀਆਂ ਵਾਲੇ ਘਰ ਪਏ ਕੀਰਨੇ, ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ](https://feeds.abplive.com/onecms/images/uploaded-images/2024/03/30/3e82f61e8c6cdbe20994bf79599a799e1711801592859647_original.png?impolicy=abp_cdn&imwidth=1200&height=675)
Patiala news: ਪਟਿਆਲਾ ਵਿੱਚ ਰਹਿਣ ਵਾਲੀ 10 ਸਾਲਾ ਬੱਚੀ ਦੀ ਕੇਕ ਖਾਣ ਖਾਣ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਟਿਆਲਾ ਵਿੱਚ ਰਹਿਣ ਵਾਲੇ ਪਰਿਵਾਰ ਦੀ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ, ਜਦੋਂ 10 ਸਾਲਾ ਬੱਚੀ ਮਾਨਵੀ ਦੀ ਕੇਕ ਖਾਣ ਤੋਂ ਬਾਅਦ ਮੌਤ ਹੋ ਗਈ ਹੈ।
ਪਰਿਵਾਰ ਵਾਲਿਆਂ ਦਾ ਕਹਿਣਾ ਕਿ ਉਨ੍ਹਾਂ ਨੇ ਆਨਲਾਈਨ ਕੇਕ ਮੰਗਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕੇਕ ਕੱਟਿਆ। ਅਗਲੇ ਦਿਨ ਸਵੇਰੇ ਮਾਨਵੀ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਟ੍ਰਾਈ ਸਿਟੀ ਦੇ ਅਪਰਾਧੀਆਂ ਦੀ ਖ਼ੈਰ ਨਹੀਂ ! ਚੰਡੀਗੜ੍ਹ ਤੇ ਮੋਹਾਲੀ ਪੁਲਿਸ ਨੇ ਬਣਾਈ ਨਵੀਂ ਰਣਨੀਤੀ
ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਵੱਲੋਂ FIR ਜ਼ਰੂਰ ਦਰਜ ਕੀਤੀ ਗਈ ਹੈ ਪਰ ਸਿਹਤ ਵਿਭਾਗ ਵੱਲੋਂ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪਰਿਵਾਰਿਕ ਮੈਂਬਰ ਸਿਹਤ ਵਿਭਾਗ ਤੋਂ ਕਾਫ਼ੀ ਨਰਾਜ਼ ਨਜ਼ਰ ਆ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਨੇ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਨੇ ਕੇਕ ਭੇਜਿਆ ਹੈ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)