Patiala News: ਪ੍ਰੋਫੈਸਰ ਦੀ ਕੁੱਟਮਾਰ ਕਰਨ ਵਾਲੇ 12 ਵਿਦਿਆਰਥੀ ਸਸਪੈਂਡ, ਯੂਨੀਵਰਸਿਟੀ 'ਚ ਐਂਟਰੀ ਬੈਨ
Patiala News: ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ. ਸੁਰਜੀਤ ਸਿੰਘ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜਾਬੀ ਯੂਨੀਵਰਸਿਟੀ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿੱਚ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ।
Patiala News: ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ. ਸੁਰਜੀਤ ਸਿੰਘ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜਾਬੀ ਯੂਨੀਵਰਸਿਟੀ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿੱਚ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਵਿਦਿਆਰਥੀ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਅੰਦਰ ਆ ਸਕਣਗੇ।
ਦੱਸ ਦਈਏ ਕਿ 13 ਸਤੰਬਰ ਦੀ ਰਾਤ ਨੂੰ ਯੂਨੀਵਰਸਿਟੀ ਵਿਦਿਆਰਥਣ ਦੀ ਉਸ ਦੇ ਬਠਿੰਡਾ ਸਥਿਤ ਘਰ ਵਿੱਚ ਬਿਮਾਰੀ ਕਾਰਨ ਮੌਤ ਹੋਣ ਮਗਰੋਂ ਪੰਜਾਬੀ ਵਿਭਾਗ ਦੇ ਪ੍ਰੋਫੈਸਰ ’ਤੇ ਵਿਦਿਆਰਥਣ ਨਾਲ ਗ਼ਲਤ ਵਿਵਹਾਰ ਕਰਨ ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦਿਆਂ ਵਿਦਿਆਰਥੀਆਂ ਦੀ ਭੀੜ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਇੱਕ ਸਾਬਕਾ ਜੱਜ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ।
ਇਸ ਮਗਰੋਂ ਥਾਣਾ ਅਰਬਨ ਐਸਟੇਟ ਦੀ ਪੁਲਿਸ ਨੇ ਕਈ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤੇ ਸਨ। ਜੱਜ ਵੱਲੋਂ ਆਪਣੀ ਰਿਪੋਰਟ ਵਿੱਚ ਅਧਿਆਪਕ ਦਾ ਵਤੀਰਾ ਢੁੱਕਵਾਂ ਨਾ ਹੋਣ ਦੀ ਕੀਤੀ ਗਈ ਟਿੱਪਣੀ ਕਰਕੇ ਉਸ ਨੂੰ ਵੀ ਮੁਅਤਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਹਿੰਸਾ ਵਿਰੋਧੀ ਸਾਂਝੇ ਮੋਰਚੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਅਧਿਆਪਕ ’ਤੇ ਹਮਲਾ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਪ੍ਰੋ. ਨਾਗਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕੀਤੀ ਹੈ ਜਿਨ੍ਹਾਂ ਵਿੱਚ ਯਾਦਵਿੰਦਰ ਸਿੰਘ ਯਾਦੂ, ਮਨੀ ਤੇ ਹਰਲੀਨ ਸਮੇਤ ਕੁਝ ਹੋਰ ਦੇ ਨਾਮ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ