Rajpura News : ਰਾਜਪੁਰਾ ਨੇੜੇ ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ। 

 

ਵਿਦਿਆਰਥੀ ਹਰੀਸ਼ ਕਿਸ਼ੋਰ ਧਾਰ ਪੁਰੇ ਦੇ ਪਿਤਾ ਕਿਸ਼ੋਰ ਧਾਰ ਪੁਰੇ ਵਾਸੀ ਮੱਧ ਪ੍ਰਦੇਸ਼ ਨੇ ਦੱਸਿਆ ਕਿ ਕਰੀਬ ਦੋ ਸਾਲਾਂ ਤੋਂ ਹਰੀਸ਼ ਕਿਸ਼ੋਰ ਧਾਰ ਪੁਰੇ ਸਾਇੰਸ ਦੀ ਸਿੱਖਿਆ ਲੈ ਰਿਹਾ ਸੀ। ਯੂਨੀਵਰਸਿਟੀ ਨੇ ਦੱਸਿਆ ਕਿ ਬੀਤੇ ਦਿਨ ਹਰੀਸ਼ ਪੈਰ ਫਿਸਲਣ ਕਾਰਨ ਪਾਣੀ ਵਿੱਚ ਡਿੱਗ ਗਿਆ ਅਤੇ ਡੁੱਬ ਗਿਆ।

 

ਥਾਣਾ ਬਨੂੜ ਵਿੱਚ ਤਾਇਨਾਤ ਜਸਵਿੰਦਰ ਪਾਲ ਨੇ ਦੱਸਿਆ ਕਿ ਸਾਨੂੰ ਉਕਤ ਵਿਦਿਆਰਥੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਡੁੱਬਣ ਦੀ ਸੂਚਨਾ ਮਿਲੀ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ। 

 

 ਪੁਲਿਸ ਨੇ ਦੱਸਿਆ ਕਿ ਅੰਦਰ ਪਾਣੀ ਬਹੁਤ ਜ਼ਿਆਦਾ ਹੋ ਗਿਆ ਸੀ ਅਤੇ ਕਈ ਵਿਦਿਆਰਥੀ ਘਬਰਾ ਗਏ ਅਤੇ ਇਹ ਨੌਜਵਾਨ ਪਾਣੀ ਜਿਆਦਾ ਹੋਣ ਕਰਕੇ ਘਬਰਾ ਗਿਆ ਅਤੇ ਪਾਣੀ ਵਿਚ ਡੁੱਬ ਗਿਆ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ