ਪੜਚੋਲ ਕਰੋ

PRTC ਦੇ ਬੇੜੇ ਵਿੱਚ ਛੇਤੀ ਹੀ ਸ਼ਾਮਲ ਹੋਣਗੀਆਂ 225 ਨਵੀਆਂ ਬੱਸਾਂ-ਰਣਜੋਧ ਸਿੰਘ ਹਡਾਣਾ

ਪੀ.ਆਰ.ਟੀ.ਸੀ. ਘਾਟੇ ਵਾਲਾ ਅਦਾਰਾ ਨਹੀਂ ਹੈ ਬਲਕਿ ਅਗਲੇ ਚਾਰ ਮਹੀਨਿਆਂ 'ਚ ਇਸ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ, ਲੋਕ ਹਿੱਤੂ ਤੇ ਕਮਾਊ ਅਦਾਰਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ 'ਚ 225 ਨਵੀਆਂ ਬੱਸਾਂ ਜਲਦ ਸ਼ਾਮਲ ਹੋਣਗੀਆਂ।

Patiala News: ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਇਸ ਨਵੇਂ ਬੱਸ ਅੱਡੇ ਦੇ ਉਦਘਾਟਨ ਲਈ ਅਪ੍ਰੈਲ ਮਹੀਨੇ ਦੇ ਦੂਜੇ ਹਫ਼ਤੇ 'ਚ ਸਮਾਂ ਲਿਆ ਜਾਵੇਗਾ। ਚੇਅਰਮੈਨ ਹਡਾਣਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਬੱਸ ਅੱਡੇ ਦਾ 95 ਫ਼ੀਸਦੀ ਕੰਮ ਮੁਕੰਮਲ ਹੈ ਤੇ ਵਰਕਸ਼ਾਪ ਦਾ ਕੰਮ 70 ਫ਼ੀਸਦੀ ਮੁਕੰਮਲ ਹੋਇਆ ਹੈ।

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਰੀਬ 60.67 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 8.51 ਏਕੜ ਰਕਬੇ 'ਚ ਬਣ ਰਹੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚੱਲ ਰਹੇ ਕੰਮ ਦੀ ਤੇਜੀ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪ੍ਰਾਜੈਕਟ ਦੀ ਸਮੀਖਿਆ ਕਰਕੇ ਗਏ ਸਨ ਤੇ ਇਸ ਦਾ ਕੰਮ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ।

ਪੀ.ਆਰ.ਟੀ.ਸੀ. ਚੇਅਰਮੈਨ ਨੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਪੀ.ਆਰ.ਟੀ.ਸੀ. ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਨਵੇਂ ਬੱਸ ਅੱਡੇ ਦੇ ਪ੍ਰਾਜੈਕਟ 'ਤੇ ਵਿਸਥਾਰ 'ਚ ਚਰਚਾ ਕੀਤੀ।

ਰਣਜੋਧ ਸਿੰਘ ਹਡਾਣਾ ਨੇ ਇੱਕ ਸਵਾਲ ਦੇ ਜਵਾਬ 'ਚ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਘਾਟੇ ਵਾਲਾ ਅਦਾਰਾ ਨਹੀਂ ਹੈ ਬਲਕਿ ਅਗਲੇ ਚਾਰ ਮਹੀਨਿਆਂ 'ਚ ਇਸ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ, ਲੋਕ ਹਿੱਤੂ ਤੇ ਕਮਾਊ ਅਦਾਰਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ 'ਚ 225 ਨਵੀਆਂ ਬੱਸਾਂ ਜਲਦ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਅਦਾਰੇ 'ਚ ਨਵੀਂ ਭਰਤੀ ਵੀ ਕੀਤੀ ਜਾਵੇਗੀ।

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪੀ.ਆਰ.ਟੀ.ਸੀ. 'ਚ ਵੀ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Embed widget