Patiala News: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 12 ਲੱਖ 1 ਹਜ਼ਾਰ 530 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 11 ਲੱਖ 97 ਹਜ਼ਾਰ 223 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਰਕਾਰੀ ਰਿਪੋਰਟ ਮੁਤਾਬਕ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 2265.07 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। 



ਇਸ ਬਾਰੇ ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 12 ਲੱਖ 1 ਹਜ਼ਾਰ 530 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 11 ਲੱਖ 97 ਹਜ਼ਾਰ 223 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 2265.07 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। 



ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿੱਚੋਂ ਪਨਗਰੇਨ ਵੱਲੋਂ 4,76,552 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 3,00,694 ਮੀਟ੍ਰਿਕ ਟਨ, ਪਨਸਪ ਵੱਲੋਂ 2,61,560 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,57,408 ਮੀਟ੍ਰਿਕ ਟਨ, ਐਫਸੀਆਈ ਵੱਲੋਂ 432 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 577 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।



ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਨੂੰ ਖੇਤਾਂ ’ਚ ਹੀ ਵਾਹੁਣ ਨੂੰ ਤਰਜੀਹ ਦੇਣ। ਇਸੇ ਦੌਰਾਨ ਜ਼ਿਲ੍ਹਾ ਮੰਡੀ ਅਫਸਰ ਅਜੈਪਾਲ ਸਿੰਘ ਬਰਾੜ ਸਮੇਤ ਹੋਰਨਾਂ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਕਿ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਦੇ ਰਹਿਣ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।