Punjab Police: ਪਟਿਆਲਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗਰੁੱਪ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਬੱਸ ਸਟੈਂਡ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 6 ਕਾਰਤੂਸ ਬਰਾਮਦ ਹੋਏ ਹਨ।


 


ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮਾਮਲੇ ਵਿੱਚ ਬਲਜਿੰਦਰ ਸਿੰਘ ਉਰਫ਼ ਬੱਲੀ ਵਾਸੀ ਅਲੀ ਸ਼ੇਰ ਕਲਾਂ ਜ਼ਿਲ੍ਹਾ ਮਾਨਸਾ, ਜਗਜੀਤ ਸਿੰਘ ਉਰਫ਼ ਵਿੱਕੀ ਵਾਸੀ ਭਰੂਰ ਸੁਨਾਮ ਜ਼ਿਲ੍ਹਾ ਸੰਗਰੂਰ ਅਤੇ ਸਰਬਜੀਤ ਸਿੰਘ ਵਾਸੀ ਭੀਖੀ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਬਲਜਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਸਰਬਜੀਤ ਤੇ ਜਗਜੀਤ ਸਿੰਘ ਨੂੰ ਭੀਖੀ ਮੇਨ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ।


ਝਗੜੇ ਤੋਂ ਬਾਅਦ ਹੋਈ ਗੋਲੀਬਾਰੀ


ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਗੈਂਗਸਟਰ ਅਰਸ਼ ਡੱਲਾ ਅਤੇ ਪਰਮਜੀਤ ਸਿੰਘ ਪੰਮਾ ਦੇ ਸੰਪਰਕ ਵਿੱਚ ਸਨ। ਇਹ ਸਾਰੇ ਮੁਲਜ਼ਮ 9 ਜਨਵਰੀ ਨੂੰ ਬੱਸ ਸਟੈਂਡ ’ਤੇ ਆਪਣੇ ਦੋਸਤਾਂ ਨੂੰ ਛੱਡਣ ਗਏ ਸਨ। ਜਿੱਥੇ ਇਨ੍ਹਾਂ ਦੋਸ਼ੀਆਂ ਦੀ ਬੱਸ ਸਟੈਂਡ 'ਤੇ ਖੜ੍ਹੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਦੋਸ਼ੀ ਫਾਇਰਿੰਗ ਕਰਕੇ ਫ਼ਰਾਰ ਹੋ ਗਏ |


2 ਅਜੇ ਵੀ ਫਰਾਰ


ਐਸਐਸਪੀ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਐਸਪੀ ਡੀ ਹਰਬੀਰ ਅਟਵਾਲ, ਡੀਐਸਪੀ ਡੀ ਸੁੱਖ ਅੰਮ੍ਰਿਤ ਰੰਧਾਵਾ, ਡੀਐਸਪੀ ਜਸਵਿੰਦਰ ਟਿਵਾਣਾ ਦੀ ਨਿਗਰਾਨੀ ਹੇਠ ਥਾਣਾ ਅਰਬਨ ਅਸਟੇਟ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਸੀਆਈਏ ਸਟਾਫ਼ ਇੰਚਾਰਜ ਸ਼ਮਿੰਦਰ ਸਿੰਘ ਦੀ ਟੀਮ ਬਣਾਈ ਗਈ ਅਤੇ ਮੁਲਜ਼ਮ ਬਲਜਿੰਦਰ ਸਿੰਘ ਨੇ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਸੀ।


ਏਐਸਪੀ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ 2 ਹਾਲੇ ਵੀ ਲੋੜੀਂਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।