(Source: ECI/ABP News)
Road Accident: ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, ਦੋ ਜ਼ਖਮੀ, ਤੇਜ਼ ਰਫ਼ਤਾਰ ਬਣੀ ਹਾਦਸੇ ਦੀ ਵਜ੍ਹਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦੇ ਸਨ ਵਿਦਿਆਰਥੀ
ਇਹ ਹਾਦਸਾ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਵਾਪਰਿਆ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਮ੍ਰਿਤਕਾਂ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਅਤੇ ਰਿਭੂ ਸਹਿਗਲ ਵਜੋਂ ਹੋਈ ਹੈ।
![Road Accident: ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, ਦੋ ਜ਼ਖਮੀ, ਤੇਜ਼ ਰਫ਼ਤਾਰ ਬਣੀ ਹਾਦਸੇ ਦੀ ਵਜ੍ਹਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦੇ ਸਨ ਵਿਦਿਆਰਥੀ 4 students died two injured in Patiala Road Accident: ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, ਦੋ ਜ਼ਖਮੀ, ਤੇਜ਼ ਰਫ਼ਤਾਰ ਬਣੀ ਹਾਦਸੇ ਦੀ ਵਜ੍ਹਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦੇ ਸਨ ਵਿਦਿਆਰਥੀ](https://feeds.abplive.com/onecms/images/uploaded-images/2024/05/18/66dfa897336a8bc822317aa7a69dd7141716020384838674_original.png?impolicy=abp_cdn&imwidth=1200&height=675)
Patiala News: ਚੰਡੀਗੜ੍ਹ ਭਾਜਪਾ ਆਗੂ ਅਰੁਣ ਸੂਦ ਦੇ ਭਤੀਜੇ ਈਸ਼ਾਨ ਸੂਦ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਵਾਪਰਿਆ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਮ੍ਰਿਤਕਾਂ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਅਤੇ ਰਿਭੂ ਸਹਿਗਲ ਵਜੋਂ ਹੋਈ ਹੈ।
ਯੂਨੀਵਰਸਿਟੀ ਜਾ ਰਹੇ ਸਨ ਵਿਦਿਆਰਥੀ
ਇਹ ਚਾਰੇ ਵਿਦਿਆਰਥੀ ਆਪਣੀ ਐਂਡੇਵਰ ਕਾਰ ਵਿੱਚ ਯੂਨੀਵਰਸਿਟੀ ਜਾ ਰਹੇ ਸਨ। ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਤੇ ਦਰੱਖਤ ਨਾਲ ਟਕਰਾਅ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ ਜਿਸ ਕਾਰਨ ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਹੋਰ SUV ਉਨ੍ਹਾਂ ਦੀ ਕਾਰ ਦੇ ਪਿੱਛੇ ਆ ਰਹੀ ਸੀ ਜਿਸ ਦੀ ਉਨ੍ਹਾਂ ਦੀ ਕਾਰ ਨਾਲ ਵੀ ਟੱਕਰ ਹੋ ਗਈ। ਇਸ ਵਿੱਚ ਸਵਾਰ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।
ਸੂਦ ਭਾਜਪਾ ਦੇ ਵੱਡੇ ਨੇਤਾ
ਅਰੁਣ ਸੂਦ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਹਨ। ਉਹ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਚੰਡੀਗੜ੍ਹ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਉਨ੍ਹਾਂ ਨੇ ਪਾਰਟੀ ਲਈ ਅਹਿਮ ਭੂਮਿਕਾ ਨਿਭਾਈ। ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ। ਉਨ੍ਹਾਂ ਦੇ ਰਾਸ਼ਟਰੀ ਨੇਤਾਵਾਂ ਨਾਲ ਵੀ ਚੰਗੇ ਸਬੰਧ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)