Patiala News: 100 ਮੁਹੱਲਾ ਕਲੀਨਿਕ ਖੋਲ੍ਹ ਕੇ 500 ਡਿਸਪੈਂਸਰੀਆਂ ਬੰਦ ਕੀਤੀਆਂ, ਹੁਣ 700 ਡਿਸਪੈਂਸਰੀਆਂ 'ਚੋਂ ਵੀ ਸਟਾਫ ਵਾਪਸ ਸੱਦਿਆ ਜਾ ਰਿਹਾ: ਚੰਦੂਮਾਜਰਾ
Patiala News: ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਾਮ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ‘ਆਪ’ ਨੇ ਦੋਹਾਂ ਖੇਤਰਾਂ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ।
![Patiala News: 100 ਮੁਹੱਲਾ ਕਲੀਨਿਕ ਖੋਲ੍ਹ ਕੇ 500 ਡਿਸਪੈਂਸਰੀਆਂ ਬੰਦ ਕੀਤੀਆਂ, ਹੁਣ 700 ਡਿਸਪੈਂਸਰੀਆਂ 'ਚੋਂ ਵੀ ਸਟਾਫ ਵਾਪਸ ਸੱਦਿਆ ਜਾ ਰਿਹਾ: ਚੰਦੂਮਾਜਰਾ 500 dispensaries closed by opening 100 mohalla clinics , Staff from 700 dispensaries : Chandumajra Patiala News: 100 ਮੁਹੱਲਾ ਕਲੀਨਿਕ ਖੋਲ੍ਹ ਕੇ 500 ਡਿਸਪੈਂਸਰੀਆਂ ਬੰਦ ਕੀਤੀਆਂ, ਹੁਣ 700 ਡਿਸਪੈਂਸਰੀਆਂ 'ਚੋਂ ਵੀ ਸਟਾਫ ਵਾਪਸ ਸੱਦਿਆ ਜਾ ਰਿਹਾ: ਚੰਦੂਮਾਜਰਾ](https://feeds.abplive.com/onecms/images/uploaded-images/2023/01/24/3b1f83f55eede5d00e0b2aa3660794401674538709232345_original.jpg?impolicy=abp_cdn&imwidth=1200&height=675)
Patiala News: ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਾਮ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ‘ਆਪ’ ਨੇ ਦੋਹਾਂ ਖੇਤਰਾਂ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 1200 ਪੇਂਡੂ ਡਿਸਪੈਂਸਰੀਆਂ ਸਨ। ਪਹਿਲਾਂ 100 ਮੁਹੱਲਾ ਕਲੀਨਿਕ ਖੋਲ੍ਹ ਕੇ 500 ਡਿਸਪੈਂਸਰੀਆਂ ਬੰਦ ਕਰ ਦਿੱਤੀਆਂ ਗਈਆਂ ਤੇ ਹੁਣ ਬਾਕੀ 700 ਡਿਸਪੈਂਸਰੀਆਂ ਵਿੱਚੋਂ ਵੀ ਸਟਾਫ ਵਾਪਸ ਸੱਦਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕ ਆਖ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਸਹੂਲਤਾਂ ਦੇਣ ਦੀ ਬਜਾਏ, ਖੋਹੀਆਂ ਜਾ ਰਾਹੀਆਂ ਹਨ। ਉਨ੍ਹਾਂ ਕਿਹਾ ਕਿ ਡਿਸਪੈਂਸਰੀਆਂ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਟੈਸਟ ਇੱਕੋ ਨਿੱਜੀ ਕੰਪਨੀ ਨੂੰ ਭੇਜ ਕੇ ਕਰੋੜਾਂ ਰੁਪਏ ਦਾ ਕਥਿਤ ਘੁਟਾਲਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੇ ਦਾਅਵੇ ਖੋਖਲੇ? ਮਾਂ ਬੋਲੀ ਪੰਜਾਬੀ ਨੂੰ ਅਜੇ ਵੀ ਲੱਗ ਰਿਹਾ ਖੋਰਾ
ਚੰਦੂਮਾਜਰਾ ਨੇ ਕਿਹਾ ਕਿ ਜੇਕਰ ਕੋਈ ਐਮਓਯੂ ਹੋਇਆ ਹੈ, ਤਾਂ ਸਰਕਾਰ ਜਨਤਕ ਕਰੇ। ਚੰਦੂਮਾਜਰਾ ਦਾ ਕਹਿਣਾ ਸੀ ਕਿ ਸਰਕਾਰ ਨੇ ਹੁਣ ਤੱਕ ਨਾ ਸਪੈਸ਼ਲਿਸਟਾਂ ਦੀ ਭਰਤੀ ਕੀਤੀ ਤੇ ਨਾ ਹੀ ਉਪਕਰਨ ਲਗਾਏ ਹਨ। ਮੁਹੱਲਾ ਕਲੀਨਿਕਾਂ ਵਿੱਚ ਕੋਈ ਨਵੀਂ ਚੀਜ ਨਹੀਂ ਲਗਾਈ ਜਾ ਰਹੀ। ਸਿਹਤ ਸਕੱਤਰ ਨੂੰ ਮੁਹੱਲਾ ਕਲੀਨਿਕਾਂ ਦੇ ਇਸ਼ਤਿਹਾਰ ਜਾਰੀ ਕਰਨ ਲਈ 30 ਕਰੋੜ ਰੁਪਏ ਮਨਜ਼ੂਰ ਕਰਨ ਦਾ ਦਬਾਅ ਪਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਦੀ ਗੱਲ! ਪਹਿਲੀ ਵਾਰ ਦੋ ਔਰਤਾਂ ਬਣੀਆਂ ਡੀਜੀਪੀ
ਦੱਸ ਦੇਈਏ ਕਿ 26 ਜਨਵਰੀ ਨੂੰ 400 ਹੋਰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਹਰਪਾਲ ਚੀਮਾ ਨੇ ਕਿਹਾ ਕਿ 27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)