ਪੜਚੋਲ ਕਰੋ

Patiala News: ਕਿਸਾਨ ਅੰਦੋਲਨ 'ਚ 7ਵੀਂ ਮੌਤ....ਖਨੌਰੀ ਬਾਰਡਰ 'ਤੇ ਡਟੇ ਕਿਸਾਨ ਕਰਨੈਲ ਸਿੰਘ ਨੇ ਦਮ ਤੋੜਿਆ

Patiala News: ਖਨੌਰੀ ਸਰਹੱਦ 'ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਸਰਕਾਰੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ।

Patiala News: ਖਨੌਰੀ ਸਰਹੱਦ 'ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਸਰਕਾਰੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ। ਉਸ ਦੀ ਪਛਾਣ 62 ਸਾਲਾ ਕਰਨੈਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਅਰਨੌ ਜ਼ਿਲ੍ਹਾ ਪਟਿਆਲਾ ਵਜੋਂ ਹੋਈ।

ਹਾਸਲ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਕਿਸਾਨ ਕਰਨੈਲ ਸਿੰਘ ਦੀ ਤਬੀਅਤ ਖਰਾਬ ਹੋ ਗਈ ਸੀ। ਉਸ ਨੂੰ ਪਹਿਲਾਂ ਪਾਤੜਾਂ ਵਿਖੇ ਦਾਖਲ ਕਰਾਇਆ ਗਿਆ ਪਰ ਉੱਥੇ ਹਾਲਤ ਵਿਗੜਨ ਤੋਂ ਬਾਅਦ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਸੀ। ਇੱਥੇ ਲੰਘੀ ਅੱਧੀ ਰਾਤ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ ਇਸ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ਜਾਣ ਵਾਲੇ ਕਿਸਾਨਾਂ ਦੀ ਗਿਣਤੀ 7 ਹੋ ਗਈ ਹੈ।

ਕਿਸਾਨ ਲੀਡਰਾਂ ਮੁਤਾਬਕ ਸ਼ੁਭਕਰਨ ਸਿੰਘ ਵਾਸੀ ਬਠਿੰਡਾ ਦੀ ਮੌਤ ਸਿਰ ‘ਚ ਗੋਲੀ ਲੱਗਣ ਕਾਰਨ ਹੋਈ ਸੀ। ਗੁਰਜੰਟ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਹਾਦਸੇ ਵਿੱਚ ਹਲਾਕ ਹੋਇਆ ਸੀ। ਇਨ੍ਹਾਂ ਤੋਂ ਇਲਾਵਾ ਤਬੀਅਤ ਵਿਗੜਨ ਕਾਰਨ ਮਰਨ ਵਾਲਿਆਂ ਵਿੱਚ ਗਿਆਨ ਸਿੰਘ, ਨਰਿੰਦਰਪਾਲ ਬਠੋਈ, ਮਨਜੀਤ ਸਿੰਘ ਤੇ ਦਰਸ਼ਨ ਸਿੰਘ ਸ਼ਾਮਲ ਹਨ।

ਦੱਸ ਦਈਏ ਕਿ 15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਇਹ 7ਵੀਂ ਮੌਤ ਹੈ। ਪੰਜਾਬ ਦੇ ਕਿਸਾਨ 15 ਦਿਨ ਤੋਂ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ ਪਰ ਦੋਵਾਂ ਥਾਵਾਂ ਉਪਰ ਵੱਡੀ ਗਿਣਤੀ ਕਿਸਾਨ ਧਰਨਾ ਲਾਈ ਬੈਠੇ ਹਨ। ਹੁਣ ਕਿਸਾਨ 28 ਫਰਵਰੀ ਨੂੰ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

ਹਾਸਲ ਜਾਣਕਾਰੀ ਮੁਤਾਬਕ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਰਾਸ਼ਟਰੀ ਪੱਧਰ ਦੀ ਮੀਟਿੰਗ ਕਰਨਗੇ। ਇਸ ਵਿੱਚ ਦਿੱਲੀ ਮਾਰਚ ਬਾਰੇ ਚਰਚਾ ਕੀਤੀ ਜਾਵੇਗੀ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ 28 ਫਰਵਰੀ ਨੂੰ ਲਿਆ ਜਾਵੇਗਾ।

ਇਹ ਵੀ ਪੜ੍ਹੋ: BCCI ਟੀਮ ਇੰਡੀਆ ਦੇ ਖਿਡਾਰੀਆਂ ਨੂੰ ਕਰੇਗੀ ਮਾਲੋਮਾਲ! ਤਨਖਾਹ ਵਿੱਚ ਵਾਧੇ ਦੇ ਨਾਲ ਮਿਲੇਗਾ ਬੋਨਸ

ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਸਰਵਨ ਪੰਧੇਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੇ ਕੁਝ ਅਧਿਕਾਰੀ ਕਹਿ ਰਹੇ ਹਨ ਕਿ ਹਰਿਆਣਾ ਪੁਲਿਸ ਖਿਲਾਫ ਐਫਆਈਆਰ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਟੁੱਟੀ ਹੈ ਪਰ, ਅਜਿਹਾ ਨਹੀਂ ਹੈ। ਅਸਲ ਵਿੱਚ ਠੇਕਾ ਅਧਾਰਤ ਖੇਤੀ ਦੇ ਪ੍ਰਸਤਾਵ ਕਰਕੇ ਗੱਲਬਾਤ ਟੁੱਟੀ ਹੈ। ਅਸੀਂ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਾਂ। ਇਸ ਕਾਰਨ ਗੱਲਬਾਤ ਵਿੱਚ ਅੜਿੱਕਾ ਪੈਦਾ ਹੋਇਆ ਹੈ।

ਇਹ ਵੀ ਪੜ੍ਹੋ: Liquor Store: ਚੰਡੀਗੜ੍ਹ 'ਚ ਸ਼ਰਾਬ ਦੇ ਠੇਕੇ ਲੈਣ ਲਈ ਅੱਜ ਤੋਂ ਕਰ ਸਕਦੇ ਅਪਲਾਈ, 6 ਮਾਰਚ ਨੂੰ ਬੋਲੀ, ਇਸ ਵਾਰ ਬੋਤਲਾਂ 'ਤੇ ਲੱਗੇਗਾ ਸਕੈਨ ਕੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget