Patiala News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਸਾਗਰਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਟਰੱਕ ਤੇ ਤੇਲ ਟੈਂਕਰ ਵਿਚਾਲੇ ਟੱਕਰ ਹੋਣ ਕਰਕੇ ਵਾਪਰਿਆ। ਇਸ ਹਾਦਸੇ ਵਿੱਚ ਇੱਕ ਪੰਜਾਬੀ ਤੇ ਇੱਕ ਕੇਰਲਾ ਦੇ ਨੌਜਵਾਨ ਦੀ ਮੌਤ ਹੋ ਗਈ।


ਹਾਸਲ ਜਾਣਕਾਰੀ ਮੁਤਾਬਕ ਗੁਰਪਿੰਦਰ ਸਿੰਘ ਟਰੱਕ ਚਲਾ ਰਿਹਾ ਸੀ ਕਿ ਉਸ ਦਾ ਟਰੱਕ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨਾਲ ਟਕਰਾ ਗਿਆ। ਉਸ ਦੇ ਟਰੱਕ ਨੂੰ ਜ਼ੋਰਦਾਰ ਧਮਾਕੇ ਨਾਲ ਅੱਗ ਲੱਗ ਗਈ। ਇਸ ਹਾਦਸੇ ਵਿੱਚ ਗੁਰਪਿੰਦਰ ਸਿੰਘ ਤੇ ਕੇਰਲਾ ਦੇ ਰਹਿਣ ਵਾਲੇ ਉਸ ਦੇ ਇੱਕ ਸਾਥੀ ਦੀ ਮੌਤ ਹੋ ਗਈ।



24 ਸਾਲਾ ਗੁਰਪਿੰਦਰ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 4 ਸਾਲਾਂ ਤੋਂ ਉਥੇ ਟਰਾਲਾ ਚਲਾਉਂਦਾ ਸੀ। ਐਤਵਾਰ ਨੂੰ ਉਹ ਓਂਟਾਰੀਓ ਤੋਂ ਸਾਮਾਨ ਉਤਾਰ ਰਿਹਾ ਸੀ ਤੇ ਮਿਸੀਸਾਗਾ ਵਿੱਚ ਦੋਸਤਾਂ ਨਾਲ ਆਪਣਾ ਜਨਮ ਦਿਨ ਮਨਾਉਣ ਲਈ ਘਰ ਪਰਤ ਰਿਹਾ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। 



ਪਿਤਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਸ ਨੇ ਆਪਣੇ ਬੇਟੇ ਨਾਲ ਗੱਲ ਕੀਤੀ ਸੀ। ਉਹ 6 ਸਾਲਾਂ ਤੋਂ ਘਰ ਨਹੀਂ ਆਇਆ ਸੀ। ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉੱਥੋਂ ਦੇ ਜਾਣਕਾਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਟਰਾਲੇ ਨੂੰ ਲੱਗੀ ਅੱਗ 'ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਹੋ ਗਿਆ ਸੀ। ਤਕਰੀਬਨ 18 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ