Crime News: 6 ਸਾਲਾਂ ਕੁੜੀ ਨੇ ਭੈਣ ਦੇ ਕਤਲ ਤੋਂ ਬਾਅਦ ਸਦਮੇ 'ਚ ਤੋੜਿਆ ਦਮ, ਪੁਲਿਸ ਦੇ ਹੱਥ ਖਾਲੀ
Punjab Police: ਪੁਲਿਸ ਨੇ ਹਮਲਾਵਰਾਂ ਅਤੇ ਉਸ ਦੇ ਸਾਥੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਕਿ ਪਿਛਲੇ ਸਾਲ ਇਸੇ ਨੌਜਵਾਨ ’ਤੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ।
Patiala News: ਸ਼ਾਹੀ ਸ਼ਹਿਰ ਪਟਿਆਲਾ ਦੀ ਸੰਜੇ ਕਲੋਨੀ ਵਿੱਚ ਲੰਘੀ ਦੇਰ ਸ਼ਾਮ ਨੌਜਵਾਨ ਨੇ 15 ਸਾਲਾਂ ਦੀ ਲੜਕੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਮਗਰੋਂ ਹੁਣ ਤੜਕੇ ਇਸ ਲੜਕੀ ਦੀ ਛੇ ਸਾਲਾ ਭੈਣ ਵੀ ਸਦਮੇ ਵਿੱਚ ਦਮ ਤੋੜ ਗਈ।
ਪਿਛਲੇ ਸਾਲ ਵੀ ਇਸੇ ਨੌਜਵਾਨ ਉੱਤੇ ਅਗਵਾ ਕਰਨ ਦੇ ਲੱਗੇ ਸੀ ਇਲਜ਼ਾਮ
ਪੁਲਿਸ ਨੇ ਹਮਲਾਵਰਾਂ ਅਤੇ ਉਸ ਦੇ ਸਾਥੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਕਿ ਪਿਛਲੇ ਸਾਲ ਇਸੇ ਨੌਜਵਾਨ ’ਤੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ।
ਪੁਲਿਸ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਕੀ ਫ਼ਾਇਦਾ ਜੇ,,,
ਉਧਰ ਪੀੜਤ ਪਰਿਵਾਰ ਦੇ ਘਰ ਪਹੁੰਚੀ ਭਾਜਪਾ ਮਹਿਲਾ ਮੋਰਚੇ ਦੀ ਸੂਬਾਈ ਪ੍ਰਧਾਨ ਜੈਇੰਦਰ ਕੌਰ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਸਰਕਾਰ ਨੂੰ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿੰਗੀਆਂ ਗੱਡੀਆਂ ਖਰੀਦਣ ਦਾ ਕੀ ਫਾਇਦਾ, ਜਦੋਂ ਪੁਲਿਸ ਲੋਕਾਂ, ਇਥੋਂ ਤੱਕ ਬੱਚੇ-ਬੱਚੀਆਂ ਦੀ ਜਾਨ ਮਾਲ ਦੀ ਰੱਖਿਆ ਵੀ ਯਕੀਨੀ ਨਹੀਂ ਬਣਾ ਸਕਦੀ।
Saddened by the murder of 15yr old Girl Salma at Patiala's Sanauri Adda yesterday.
— Jai Inder Kaur (@jaiinder_kaur) March 7, 2024
Her little sister Husanpreet aged 6yr old has also passed away today due to the shock of the act. Visited the family at Rajindra Hospital's mortuary today & shared my condolences with the family. pic.twitter.com/OaHn8qNp61
ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰਨ ਦਾ ਦਿੱਤਾ ਭਰੋਸਾ
ਦੂਜੇ ਬੰਨੇ ਥਾਣਾ ਕੁਤਵਾਲੀ ਦੇ ਐੱਸਐੱਚ ਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।