Patiala News: ਸ਼ਾਹੀ ਸ਼ਹਿਰ ਪਟਿਆਲਾ ਦੀ ਸੰਜੇ ਕਲੋਨੀ ਵਿੱਚ ਲੰਘੀ ਦੇਰ ਸ਼ਾਮ ਨੌਜਵਾਨ ਨੇ 15 ਸਾਲਾਂ ਦੀ ਲੜਕੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਮਗਰੋਂ ਹੁਣ ਤੜਕੇ ਇਸ ਲੜਕੀ ਦੀ ਛੇ ਸਾਲਾ ਭੈਣ ਵੀ ਸਦਮੇ ਵਿੱਚ ਦਮ ਤੋੜ ਗਈ। 


ਪਿਛਲੇ ਸਾਲ ਵੀ ਇਸੇ ਨੌਜਵਾਨ ਉੱਤੇ ਅਗਵਾ ਕਰਨ ਦੇ ਲੱਗੇ ਸੀ ਇਲਜ਼ਾਮ


ਪੁਲਿਸ ਨੇ ਹਮਲਾਵਰਾਂ ਅਤੇ ਉਸ ਦੇ ਸਾਥੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਕਿ ਪਿਛਲੇ ਸਾਲ ਇਸੇ ਨੌਜਵਾਨ ’ਤੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ। 


ਪੁਲਿਸ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਕੀ ਫ਼ਾਇਦਾ ਜੇ,,,


ਉਧਰ ਪੀੜਤ ਪਰਿਵਾਰ ਦੇ ਘਰ ਪਹੁੰਚੀ ਭਾਜਪਾ ਮਹਿਲਾ ਮੋਰਚੇ ਦੀ ਸੂਬਾਈ ਪ੍ਰਧਾਨ ਜੈਇੰਦਰ ਕੌਰ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਸਰਕਾਰ ਨੂੰ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ  ਮਹਿੰਗੀਆਂ ਗੱਡੀਆਂ ਖਰੀਦਣ ਦਾ ਕੀ ਫਾਇਦਾ, ਜਦੋਂ ਪੁਲਿਸ ਲੋਕਾਂ, ਇਥੋਂ ਤੱਕ ਬੱਚੇ-ਬੱਚੀਆਂ ਦੀ ਜਾਨ ਮਾਲ ਦੀ ਰੱਖਿਆ ਵੀ ਯਕੀਨੀ ਨਹੀਂ ਬਣਾ ਸਕਦੀ। 






ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰਨ ਦਾ ਦਿੱਤਾ ਭਰੋਸਾ


ਦੂਜੇ ਬੰਨੇ ਥਾਣਾ ਕੁਤਵਾਲੀ ਦੇ ਐੱਸਐੱਚ ਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।