Punjab News: ਪਟਿਆਲਾ ਦੇ ਕਸਬਾ ਸਮਾਣਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ 'ਚ ਮਾਤਮ ਛਾਇਆ ਹੋਇਆ ਹੈ।


ਇਹ ਨੌਜਵਾਨ ਪੰਜਾਬ ਦੇ ਪਟਿਆਲਾ ਵਿੱਚ 12ਵੀਂ ਪਾਸ ਕਰਕੇ ਆਪਣੇ ਪਰਿਵਾਰ ਨੂੰ ਅਮਰੀਕਾ ਜਾਣ ਲਈ ਕਹਿ ਰਿਹਾ ਸੀ ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਅਮਰੀਕਾ ਭੇਜ ਦਿੱਤਾ। ਜਿੱਥੇ ਬੀਤੀ ਰਾਤ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।



ਮ੍ਰਿਤਕ ਦੀ ਪਛਾਣ ਅਰਮਾਨ ਸਿੰਘ ਵਜੋਂ ਹੋਈ ਹੈ, ਜੋ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ। ਅਰਮਾਨ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤ ਵਿਦੇਸ਼ ਜਾਣ ਦਾ ਜਿੱਦ ਕਰਦਾ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਸ ਦੀ ਬੇਟੀ ਦੀ ਉਸ ਦੇ ਪੁੱਤਰ ਨਾਲ ਗੱਲਬਾਤ ਹੋਈ ਸੀ। ਉਦੋਂ ਤੱਕ ਉਹ ਬਿਲਕੁਲ ਠੀਕ ਸੀ ਪਰ ਦੇਰ ਰਾਤ ਅਮਰੀਕਾ ਤੋਂ ਕਿਸੇ ਰਿਸ਼ਤੇਦਾਰ ਨੇ ਫੋਨ ਕਰਕੇ ਦੱਸਿਆ ਕਿ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਹੈ।


ਜਾਣਕਾਰੀ ਅਨੁਸਾਰ ਅਰਮਾਨ ਸਿੰਘ ਅਮਰੀਕਾ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸ ਨੇ ਸਵੇਰੇ ਕੰਮ 'ਤੇ ਜਾਣਾ ਸੀ। ਉਸ ਨੂੰ ਉਸ ਦੇ ਘਰ ਨੇੜੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਫਿਲਹਾਲ ਕਤਲ ਕਿਸ ਕਾਰਨ ਹੋਇਆ ਇਸ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ ਹੈ।



ਅਮਰੀਕਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਉਹ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਉੱਥੇ ਆਪਣੇ ਰਿਸ਼ਤੇਦਾਰ ਨਾਲ ਰਹਿੰਦਾ ਸੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।