Punjab News: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ। ਗਾਂਧੀ ਜਯੰਤੀ ਵਾਲੇ ਦਿਨ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਰਹੀ ਹੈ। ਅਸੀਂ ਚੋਣਾਂ ਦੌਰਾਨ ਬਹੁਤ ਸਾਰੀਆਂ ਗਾਰੰਟੀਆਂ ਦਿੱਤੀਆਂ ਸਨ। ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਪੂਰਾ ਇਲਾਜ ਕਰਵਾ ਦੇਵਾਂਗੇ, ਅੱਜ ਤੋਂ ਗਾਰੰਟੀ ਪੂਰੀ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ।
ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ 600 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ. ਨਹੀਂ ਸੀ ਤਿੰਨ-ਚਾਰ ਮੈਡੀਕਲ ਕਾਲਜਾਂ ਵਿੱਚ ਹੀ ਆਈ.ਸੀ.ਯੂ. ਸੀ। ਅੱਜ ਮਾਤਾ ਕੌਸ਼ੱਲਿਆ ਵਿੱਚ ਆਈ.ਸੀ.ਯੂ. ਹੁਣ ਵੱਡੇ ਪ੍ਰਾਈਵੇਟ ਹਸਪਤਾਲਾਂ ਵਾਂਗ ਇਲਾਜ ਦੀ ਸਹੂਲਤ ਮਿਲੇਗੀ। ਅਸੀਂ ਇਹ 40 ਹਸਪਤਾਲ ਸ਼ੁਰੂ ਕਰ ਰਹੇ ਹਨ। ਇਨ੍ਹਾਂ ਹਸਪਤਾਲਾਂ ਵਿੱਚ ਪ੍ਰਾਈਵੇਟ ਸਹੂਲਤਾਂ ਮੁਫ਼ਤ ਉਪਲਬਧ ਹੋਣਗੀਆਂ।
ਭਗਵੰਤ ਮਾਨ ਸਰਕਾਰ ਨੇ 550 ਕਰੋੜ ਰੁਪਏ ਜਾਰੀ ਕੀਤੇ
ਦਿੱਲੀ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਭਾਵੇਂ 30 ਲੱਖ ਦਾ ਖਰਚਾ ਹੋਵੇ ਜਾਂ 40 ਲੱਖ ਰੁਪਏ, ਸਾਰਾ ਇਲਾਜ ਮੁਫਤ ਹੋਵੇਗਾ। ਭਗਵੰਤ ਮਾਨ ਸਰਕਾਰ ਨੇ ਇਸ ਲਈ 550 ਕਰੋੜ ਰੁਪਏ ਜਾਰੀ ਕੀਤੇ ਹਨ। ਜਦੋਂ ਇਹ ਸਾਰੇ ਹਸਪਤਾਲ ਸ਼ੁਰੂ ਹੋ ਜਾਣਗੇ ਤਾਂ ਤੁਹਾਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਦਿੱਲੀ ਦੇ ਅਮੀਰ ਲੋਕ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਂਦੇ ਹਨ। ਪੰਜਾਬ ਵਿੱਚ ਵੀ ਮਾਹੌਲ ਬਦਲ ਜਾਵੇਗਾ ।
ਅਮ੍ਰਿਤਸਰ ਵਿੱਚ ਆ ਕੇ ਦੇਖੋ, ਉੱਥੇ ਕਿੰਨਾ ਸ਼ਾਨਦਾਰ ਸਕੂਲ ਬਣਾਇਆ ਹੈ। ਮੈਂ ਚੈਲੰਜ ਕਰਦਾ ਹਾਂ ਕਿ ਪੰਜਾਬ ਵਿੱਚ ਕੋਈ ਵੀ ਪ੍ਰਾਈਵੇਟ ਸਕੂਲ ਅਜਿਹਾ ਨਹੀਂ ਹੋਵੇਗਾ। ਪੂਰੇ ਪੰਜਾਬ ਵਿੱਚ ਹੁਣ ਪਹਿਲਾ ਸਕੂਲ ਬਣ ਗਿਆ ਹੈ, ਤਿੰਨ-ਚਾਰ ਸਾਲਾਂ ਵਿੱਚ ਪੂਰੇ ਪੰਜਾਬ ਵਿੱਚ ਸਾਰੇ ਸਕੂਲ ਬਣ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।