Patiala News: ਬੇਅਦਬੀ ਤੇ ਗੋਲੀ ਕਾਂਡ 'ਤੇ ਘਿਰੀ ਭਗਵੰਤ ਮਾਨ ਸਰਕਾਰ, ਪਾਰਟੀ ਦੇ ਸੀਨਅਰ ਲੀਡਰ ਨੇ ਦਿੱਤਾ ਅਸਤੀਫਾ
Patiala News: ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਇਨਸਾਫ ਨਾ ਮਿਲਣ ਕਰਕੇ ਭਗਵੰਤ ਮਾਨ ਸਰਕਾਰ ਕਸੂਤੀ ਘਿਰਦੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਸਿੱਖ ਜਥੇਬੰਦੀਆਂ ਦੇ ਨਾਲ ਹੀ ਕਿਸਾਨ ਜਥੰਬਦੀਆਂ ਮੈਦਾਨ ਵਿੱਚ ਆ ਗਈਆਂ ਹਨ, ਉੱਥੇ
Patiala News: ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਇਨਸਾਫ ਨਾ ਮਿਲਣ ਕਰਕੇ ਭਗਵੰਤ ਮਾਨ ਸਰਕਾਰ ਕਸੂਤੀ ਘਿਰਦੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਸਿੱਖ ਜਥੇਬੰਦੀਆਂ ਦੇ ਨਾਲ ਹੀ ਕਿਸਾਨ ਜਥੰਬਦੀਆਂ ਮੈਦਾਨ ਵਿੱਚ ਆ ਗਈਆਂ ਹਨ, ਉੱਥੇ ਹੀ ਪਾਰਟੀ ਦੇ ਅੰਦਰੋਂ ਵੀ ਰੋਸ ਉੱਠਣ ਲੱਗਾ ਹੈ।
ਪਤਾ ਲੱਗਾ ਹੈ ਕਿ 'ਆਪ’ ਦੇ ਸੀਨੀਅਰ ਆਗੂ ਤੇ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਕਿਸ਼ਨ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਕਿਸ਼ਨ ਸਿੰਘ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ।
ਐਡਵੋਕੇਟ ਕਿਸ਼ਨ ਸਿੰਘ ਨੇ ਰੋਸ ਪ੍ਰਗਟ ਕੀਤਾ ਕਿ ‘ਆਪ’ ਸਰਕਾਰ 11 ਮਹੀਨੇ ਬਾਅਦ ਵੀ ਬਹਿਬਲ ਕਲਾਂ, ਕੋਟਕਪੁਰਾ ਗੋਲੀ ਕਾਂਡ, ਬਰਗਾੜੀ ਬੇਅਦਬੀ ਮਾਮਲੇ ਵਿੱਚ ਕੌਮ ਨੂੰ ਇਨਸਾਫ਼ ਨਹੀਂ ਦੇ ਸਕੀ। ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਚਾਰਾਜੋਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਖੋਲ੍ਹੇ ਮਹੱਲਾ ਕਲੀਨਿਕ 'ਚੋਂ ਚੋਰ ਪ੍ਰਿੰਟਰ ਤੇ ਏਸੀ ਲੈ ਕੇ ਹੋਏ ਫਰਾਰ
ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਖਿਲਾਫ ਪਰਚਾ ਦਰਜ ਕਰਕੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ: ਚੰਦੂਮਾਜਰਾ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਾਣ। ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵਿਰੁੱਧ ਪਰਚਾ ਦਰਜ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਪੱਕੇ ਮੋਰਚੇ ਦੇ ਮੋਹਰੀ ਆਗੂਆਂ ਦੇ ਵਫ਼ਦ ਨੂੰ ਆਪਣੇ ਨਾਲ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜਾਣ ਤੇ ਬੰਦੀ ਸਿੱਖ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਕਿਉਂਕਿ ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਇੱਕ ਸਾਲ ਤੋਂ ਕੇਜਰੀਵਾਲ ਦੀ ਟੇਬਲ ’ਤੇ ਪਈ ਹੈ। ਇਸ ਨਾਲ ਬਾਕੀ ਕੈਦੀਆਂ ਦੀ ਰਿਹਾਈ ਦਾ ਰਾਹ ਵੀ ਪੱਧਰਾ ਹੋਵੇਗਾ।