Patiala News: ਹੜ੍ਹ 'ਚ ਫਸੇ ਲੋਕਾਂ ਨੂੰ ਕੱਢਣ ਲਈ ਖੁਦ ਹੀ ਟਰੈਕਟਰ-ਟਰਾਲੀ ਲੈ ਕੇ ਪਹੁੰਚਿਆ 'ਆਪ' ਵਿਧਾਇਕ
Patiala News: ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਹੋਸਟਲ ਤੇ ਹੋਰ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਕੱਢਿਆ ਜਾ ਰਿਹਾ ਹੈ। ਇੱਥੇ 'ਆਪ' ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੁਦ ਟਰੈਕਟਰ ਟਰਾਲੀ ਚਲਾ ਕੇ ਹੜ੍ਹ ਵਿੱਚ ਫਸੇ ਲੋਕਾਂ ਨੂੰ ਕੱਢਿਆ।
Patiala News: ਫਤਿਹਗੜ੍ਹ ਸਾਹਿਬ 'ਚ ਵੀ ਲਗਾਤਾਰ ਮੀਂਹ ਕਾਰਨ ਹਾਲਾਤ ਵਿਗੜ ਗਏ ਹਨ। ਬਰਸਾਤੀ ਪਾਣੀ ਜਿੱਥੇ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਹੈ, ਉਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਹੋਸਟਲ ਤੇ ਹੋਰ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਕੱਢਿਆ ਜਾ ਰਿਹਾ ਹੈ।
ਇੱਥੇ 'ਆਪ' ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੁਦ ਟਰੈਕਟਰ ਟਰਾਲੀ ਚਲਾ ਕੇ ਹੜ੍ਹ ਵਿੱਚ ਫਸੇ ਲੋਕਾਂ ਨੂੰ ਕੱਢਿਆ। ਇਸ ਦੌਰਾਨ ਹੋਸਟਲਾਂ ਵਿੱਚ ਫਸੇ ਵਿਦਿਆਰਥੀਆਂ ਤੇ ਘਰਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਕਾਲਜ ਦੇ ਵਿਦਿਆਰਥੀਆਂ ਨੂੰ ਟਰਾਲੀਆਂ ਰਾਹੀਂ ਕਾਲਜ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ।
ਇਸ ਬਾਰੇ ਵਿਧਾਇਕ ਰਾਏ ਨੇ ਦੱਸਿਆ ਕਿ ਸਰਹਿੰਦ ਸ਼ਹਿਰ ਦੇ ਚੋਅ ਨੇੜੇ ਦਾ ਇਲਾਕਾ ਬਰਸਾਤੀ ਪਾਣੀ ਦੀ ਮਾਰ ਹੇਠ ਆ ਗਿਆ ਹੈ। ਉੱਥੇ ਰਹਿ ਰਹੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਪੀੜਤਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਉਹ ਉਦੋਂ ਤੱਕ ਆਪਣੇ ਘਰ ਨਹੀਂ ਜਾਣਗੇ ਜਦੋਂ ਤੱਕ ਉਨ੍ਹਾਂ ਦੇ ਇਲਾਕੇ ਦਾ ਹਰ ਨਾਗਰਿਕ ਸੁਰੱਖਿਅਤ ਨਹੀਂ ਹੁੰਦਾ।
ਇਹ ਵੀ ਪੜ੍ਹੋ: Chandigarh News: ਬਾਰਸ਼ ਨਾਲ ਵਿਗੜਦੇ ਜਾ ਰਹੇ ਹਾਲਾਤ, ਚੰਡੀਗੜ੍ਹ ਨੂੰ 18 ਜ਼ੋਨਾਂ 'ਚ ਵੰਡ ਕੇ ਐਕਸ਼ਨ
ਉਧਰ, ਐਮਡੀਐਮ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ। ਸਹਾਇਤਾ ਲਈ ਨੰਬਰ 01763-232838 ਜਾਰੀ ਕੀਤਾ ਗਿਆ ਹੈ। ਜਿਸ 'ਤੇ ਸੰਪਰਕ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਲਈ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਜ਼ੀਰਕਪੁਰ 'ਚ ਬਲੈਕਆਊਟ, ਮੇਨ ਸਪਲਾਈ ਪੈਨਲਾਂ 'ਚ ਪਾਣੀ ਭਰਨ ਨਾਲ ਬਿਜਲੀ ਠੱਪ