Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Patiala News: ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਪਿੰਡ ਕਰੀਮਨਗਰ ਚਿਚੜਵਾਲ ਵਿੱਚ ਉਨ੍ਹਾਂ ਦੇ ਭਰਾ ਜਗੀਰ ਸਿੰਘ ਦਾ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦਾ ਮਾਮਲਾ ਹਾਈ ਕੋਰਟ ਪੁੱਜ ਗਿਆ ਹੈ।
Patiala News: ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਪਿੰਡ ਕਰੀਮਨਗਰ ਚਿਚੜਵਾਲ ਵਿੱਚ ਉਨ੍ਹਾਂ ਦੇ ਭਰਾ ਜਗੀਰ ਸਿੰਘ ਦਾ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦਾ ਮਾਮਲਾ ਹਾਈ ਕੋਰਟ ਪੁੱਜ ਗਿਆ ਹੈ। ਇਸ ਸਬੰਧੀ ਸੁਣਵਾਈ ਅੱਜ ਹੋਵੇਗੀ। ਪਿੰਡ ਵਾਸੀ ਗੁਰਚਰਨ ਰਾਮ ਨੇ ਇਸ ਚੋਣ ਨੂੰ ਚੁਣੌਤੀ ਦਿੱਤੀ ਹੈ।
ਗੁਰਚਰਨ ਦਾ ਕਹਿਣਾ ਸੀ ਕਿ ਉਹ ਭਾਵੇਂ ਖੁਦ ਸਰਪੰਚੀ ਦਾ ਦਾਅਵੇਦਾਰ ਤਾਂ ਨਹੀਂ, ਪਰ ਉਹ ਚਾਹੁੰਦਾ ਹੈ ਕਿ ਇਹ ਚੋਣ ਪੂਰਨ ਪਾਰਦਰਸ਼ੀ ਢੰਗ ਨਾਲ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾ ਦੇ ਪਿੰਡ ਦੇ ਕਈ ਵਿਅਕਤੀਆਂ ਨੇ ਐਨਓਸੀ ਲਈ ਬੀਡੀਪੀਓ ਦਫਤਰ ’ਚ ਪਹੁੰਚ ਕੀਤੀ ਪਰ ਵਿਧਾਇਕ ਦੇ ‘ਹੁਕਮਾਂ’ ਕਾਰਨ ਉਨ੍ਹਾਂ ਨੂੰ ਐਨਓਸੀ ਨਾ ਮਿਲ ਸਕੀ। ਉਨ੍ਹਾਂ ਕਿਹਾ ਕਿ ਵਿਧਾਇਕ ਨੇ ਕੁਝ ਨਜ਼ਦੀਕੀਆਂ ਨੂੰ ਘਰ ਸੱਦ ਕੇ ਆਪਣੇ ਭਰਾ ਜਗੀਰ ਸਿੰਘ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦਾ ਐਲਾਨ ਕਰਦਿਆਂ, ਉਸ ਨੂੰ ਹਾਰ ਪਹਿਨਾਉਂਦਿਆਂ ਲੱਡੂ ਵੰਡ ਦਿੱਤੇ। ਗੁਰਚਰਨ ਰਾਮ ਨੇ ਸਰਪੰਚ ਦੀ ਇਸ ਚੋਣ ਉੱਤੇ ਇਤਰਾਜ਼ ਜਤਾਇਆ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇ ਕੋਈ ਇਕੱਤਰਤਾ ਕਰਨੀ ਸੀ ਤਾਂ ਪਿੰਡ ਦੀ ਸਾਂਝੀ ਥਾਂ ’ਤੇ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ ਤੇ ਅੱਜ ਇਸ ਦੀ ਸੁਣਵਾਈ ਹੋਣੀ ਹੈ। ਗੁਰਚਰਨ ਰਾਮ ਨੇ ਕਿਹਾ ਕਿ ਕਿ ਉਹ ਭਾਵੇਂ ਖੁਦ ਸਰਪੰਚੀ ਦਾ ਦਾਅਵੇਦਾਰ ਤਾਂ ਨਹੀਂ, ਪਰ ਉਹ ਚਾਹੁੰਦਾ ਹੈ ਕਿ ਇਹ ਚੋਣ ਪੂਰਨ ਪਾਰਦਰਸ਼ੀ ਢੰਗ ਨਾਲ ਹੋਵੇ ਤਾਂ ਜੋ ਪਿੰਡ ਵਾਸੀਆਂ ਨੂੰ ਇਤਰਾਜ਼ ਨਾ ਹੋਵੇ।
ਇਹ ਵੀ ਪੜ੍ਹੋ: ਜ਼ਰੂਰੀ ਜਾਣਕਾਰੀ! ਪੰਜਾਬ ਅਤੇ ਹਰਿਆਣਾ 'ਚ 2 ਘੰਟਿਆਂ ਲਈ ਰੇਲਾਂ ਰਹਿਣਗੀਆਂ ਬੰਦ, 36 ਥਾਵਾਂ 'ਤੇ ਧਰਨਾ ਦੇਣਗੇ ਕਿਸਾਨ
ਉਧਰ, ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪਿੰਡ ਵਾਲਿਆਂ ਨੇ ਖੁਦ ਸਰਬਸੰਮਤੀ ਕਰਕੇ ਜਗੀਰ ਸਿੰਘ ਨੂੰ ਸਰਪੰਚ ਚੁਣਿਆ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਕਿਹਾ ਸੀ ਕਿ ਉਹ ਵੀ ਸਰਪੰਚ ਰਹਿ ਚੁੱਕਿਆ ਹੈ ਤੇ ਹੁਣ ਵਿਧਾਇਕ ਵੀ ਹੈ ਪਰ ਪਿੰਡ ਦੇ ਵਿਕਾਸ ਦੇ ਹਵਾਲੇ ਨਾਲ ਪਿੰਡ ਵਾਸੀਆਂ ਨੇ ਉਸ ਦੇ ਭਰਾ ਨੂੰ ਸਰਬਸੰਮਤੀ ਨਾਲ ਸਰਪੰਚੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਚਰਨ ਰਾਮ ਦਾ ਮੁੱਖ ਮਕਸਦ ਗੰਨਮੈਨ ਲੈਣਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ