Patiala News: ਪਿਛਲੇ 20 ਸਾਲਾਂ ਮਗਰੋਂ ਕੋਈ ਮੁੱਖ ਮੰਤਰੀ ਪੰਜਾਬ ਦਿਵਸ 'ਚ ਹੋਏਗਾ ਸ਼ਾਮਲ, ਭਗਵੰਤ ਮਾਨ ਹੋਣਗੇ ਮੁੱਖ ਮਹਿਮਾਨ
2002 ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਾ ਵਿਭਾਗ ਵਿੱਚ ਕਰਵਾਏ ਪੰਜਾਬ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਦੇ ਸਮਾਗਮਾਂ ਵਿੱਚ ਜ਼ਿਆਦਾਤਰ ਸਿੱਖਿਆ ਮੰਤਰੀ ਜਾਂ ਹੋਰ ਮੰਤਰੀ ਹੀ ਸ਼ਾਮਲ ਹੁੰਦੇ ਰਹੇ ਹਨ।
Patiala News: ਸਥਾਨਕ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਇਸ ਵਾਰ ਪੰਜਾਬ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ। ਹਾਸਲ ਜਾਣਕਾਰੀ ਅਨੁਸਾਰ ਪਿਛਲੇ ਵੀਹ ਵਰ੍ਹਿਆਂ ਦੌਰਾਨ ਪੰਜਾਬ ਦਿਵਸ ਦੇ ਸਮਾਗਮਾਂ ਵਿੱਚ ਪੰਜਾਬ ਦੇ ਤਤਕਾਲੀ ਮੱਖ ਮੰਤਰੀਆਂ ਦੀ ਗ਼ੈਰ ਹਾਜ਼ਰੀ ਹੀ ਰਹੀ ਹੈ।
2002 ਵਿੱਚ ਆਖ਼ਰੀ ਵਾਰ ਗਏ ਸੀ ਮੁੱਖ ਮੰਤਰੀ
ਦੱਸ ਦਈਏ ਕਿ 2002 ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਾ ਵਿਭਾਗ ਵਿੱਚ ਕਰਵਾਏ ਪੰਜਾਬ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਦੇ ਸਮਾਗਮਾਂ ਵਿੱਚ ਜ਼ਿਆਦਾਤਰ ਸਿੱਖਿਆ ਮੰਤਰੀ ਜਾਂ ਹੋਰ ਮੰਤਰੀ ਹੀ ਸ਼ਾਮਲ ਹੁੰਦੇ ਰਹੇ ਹਨ।
ਮਾਨ ਦੇ ਸਵਾਗਤ ਲਈ ਤਿਆਰੀਆਂ
ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਗਤ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੂਬਾ ਪੱਧਰੀ ਸਮਾਗਮ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਰਤਨ ਪ੍ਰੋ. ਗੁਲਜ਼ਾਰ ਸਿੰਘ ਸੰਧੂ ਕਰਨਗੇ।
ਇਸ ਵਾਰ ਪਹਿਲੀ ਨਵੰਬਰ ਨੂੰ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੀ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ‘ਪੰਜਾਬੀ ਮਾਹ’ ਮਨਾਇਆ ਜਾ ਰਿਹਾ ਹੈ, ਜਿਸ ਦਾ ਆਗਾਜ਼ ਪੰਜਾਬ ਦਿਵਸ ਮੌਕੇ ਪਹਿਲੀ ਨਵੰਬਰ ਨੂੰ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋ. ਡਾ. ਸਰਬਜੀਤ ਸਿੰਘ ਪੰਜਾਬੀ ਭਾਸ਼ਾ ਬਾਰੇ ਆਪਣਾ ਪਰਚਾ ਪੜ੍ਹਨਗੇ।
ਇਹ ਵੀ ਪੜ੍ਹੋ: Haryana Panchayat election 2022: ਹਰਿਆਣਾ ਵਿੱਚ ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।