Navjot Sidhu: ਨਾਭਾ ਜੇਲ੍ਹ ਦੇ ਬਾਹਰ ਨਵਜੋਤ ਸਿੱਧੂ ਦਾ ਖਟੈਕ.. ਘੇਰ ਲਈ ਮਾਨ ਸਰਕਾਰ
Navjot Sidhu on CM Bhagwant Mann - ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਹੱਕ ਲੈਣ ਦੇ ਲਈ ਸਰਪੰਚ-ਪੰਚਾਂ ਨੂੰ ਹਾਈ ਕੋਰਟ ਜਾਣਾ ਪਿਆ, ਅਦਾਲਤ ਦੀ ਮਦਦ ਨਾਲ ਬਹਾਲੀ ਦਾ ਫੈਸਲਾ ਲੈ ਕੇ ਇਤਿਹਾਸ ਰਚ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ
ਪੰਚਾਇਤਾਂ ਭੰਗ ਕਰਕੇ ਬੈਕ ਫੁੱਟ 'ਤੇ ਆਈ ਪੰਜਾਬ ਸਰਕਾਰ ਇੱਕ ਵਾਰ ਮੁੜ ਤੋਂ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਹ ਸਵਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚੁੱਕੇ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਖਿਲਾਫ਼ ਮੈਂ ਪਹਿਲੇ ਦਿਨ ਤੋਂ ਹਾਂ। ਪੰਜਾਬ ਸਰਕਾਰ ਵੱਲੋਂ ਸਰਪੰਚ-ਪੰਚਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਖ਼ਿਲਾਫ਼ ਉਹ ਪਹਿਲੇ ਦਿਨ ਤੋਂ ਹੀ ਸਰਪੰਚ-ਪੰਚਾਂ ਨਾਲ ਖੜ੍ਹੇ ਹਨ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਹੱਕ ਲੈਣ ਦੇ ਲਈ ਸਰਪੰਚ-ਪੰਚਾਂ ਨੂੰ ਹਾਈ ਕੋਰਟ ਜਾਣਾ ਪਿਆ, ਅਦਾਲਤ ਦੀ ਮਦਦ ਨਾਲ ਬਹਾਲੀ ਦਾ ਫੈਸਲਾ ਲੈ ਕੇ ਇਤਿਹਾਸ ਰਚ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਚਾਇਤਾਂ ਨੇ ਆਪਣੀ ਤਾਕਤ ਦਿਖਾ ਕੇ ਪੰਜਾਬ ਸਰਕਾਰ ਨੂੰ ਧੂੜ ਚੱਟਣ ਲਈ ਮਜ਼ਬੂਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਕੇ ਬਹੁਤ ਹੀ ਗਲਤ ਫੈਸਲਾ ਲਿਆ ਹੈ।
ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ, ਸਰਪੰਚਾਂ ਅਤੇ ਪੰਚਾਂ ਨੂੰ ਵਿਸ਼ੇਸ਼ ਅਧਿਕਾਰ ਦੇ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਸੀ। ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਉਹਨਾਂ ਦੇ ਹੱਕਾਂ ਤੋਂ ਵਾਂਝੇ ਰੱਖਦਿਆਂ ਆਪਣੀ ਕਠਪੁਤਲੀ ਬਣਾ ਕੇ 12 ਹਜ਼ਾਰ ਪਿੰਡਾਂ ਦੀਆਂ ਪੰਚਾਇਤਾਂ ਬਣਾਉਣ ਦੀ ਕੋਸ਼ਿਸ਼ ਕੀਤੀ। ਪੰਜਾਬ ਸਰਕਾਰ ਨੇ ਸਰਪੰਚਾਂ ਨੂੰ 25 ਹਜ਼ਾਰ ਰੁਪਏ ਅਤੇ ਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਉਹ ਵਾਅਦਾ ਪੂਰਾ ਨਹੀਂ ਹੋਇਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial