ਪੜਚੋਲ ਕਰੋ
PSPCL Scam: ਅਕਾਲੀ ਦਲ ਵੱਲੋਂ PSPCL ’ਚ 7 ਹਜ਼ਾਰ ਕਰੋੜ ਰੁਪਏ ਦਾ ਘਪਲਾ ਬੇਨਕਾਬ
PSPCL Scam: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਵਿਚ 7 ਹਜ਼ਾਰ ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਅਤੇ ਤੱਥਾਂ...
PSPCL Scam: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਵਿਚ 7 ਹਜ਼ਾਰ ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਅਤੇ ਤੱਥਾਂ ਸਮੇਤ ਅੰਕੜੇ ਜਾਰੀ ਕਰ ਕੇ ਦੱਸਿਆ ਕਿ ਕਿਵੇਂ ਆਮ ਲੋਕਾਂ ਨੂੰ ਲੁੱਟ ਕੇ ਇਹ ਪੈਸਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਦੀ ਜੇਬ ਵਿਚ ਜਾ ਰਿਹਾ ਹੈ।
ਪਟਿਆਲਾ ਮੀਡੀਆ ਕਲੱਬ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਤੇ ਪਾਵਰਕਾਮ ਆਊਟਸੋਰਸ ਟੈਕਨਿਕਲ ਆਫਿਸ ਵਰਕਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਹਿੱਸੋਵਾਲ ਦੇ ਨਾਲ ਮਿਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਦੱਸਿਆ ਕਿ ਪੀ ਐਸ ਪੀ ਸੀ ਐਲ ਵਿਚ ਦਿੱਲੀ ਦੀਆਂ ਕੰਪਨੀਆਂ ਟੈਲੀਪਰਮਾਰਮੈਂਸ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਵਿਜ਼ਨ ਪਲੱਸ ਸਕਿਊਰਿਟੀ ਕੰਟਰੋਲ ਪ੍ਰਾਈਵੇਟ ਲਿਮਟਿਡ ਰਾਹੀਂ 8 ਹਜ਼ਾਰ ਦੇ ਕਰੀਬ ਮੁਲਾਜ਼ਮ ਆਊਟਸੋਰਸ ਰਾਹੀਂ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਦੀ ਕਾਗਜ਼ਾਂ ਵਿਚ ਤਨਖਾਹ ਡੀ ਸੀ ਰੇਟ ’ਤੇ ਕਰੀਬਨ 11409 ਰੁਪਏ ਦੱਸੀ ਗਈ ਹੈ ਜਦੋਂ ਕਿ ਅਸਲ ਵਿਚ ਇਹਨਾਂ ਨੂੰ ਸਿਰਫ 7300 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਦੇ ਨਾਂ ’ਤੇ ਪੀ ਐਸ ਪੀ ਸੀ ਐਲ ਤੋਂ 4309 ਰੁਪਏ ਹਾਊਸਰੈਂਟ ਲਿਆ ਜਾ ਰਿਹਾ ਜੋ ਕੰਪਨੀਆਂ ਰਾਹੀਂ ਕੇਜਰੀਵਾਲ, ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਪਾਵਰਕਾਮ ਮੈਨੇਜਮੈਂਟ ਦੇ ਖਾਤੇ ਵਿਚ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਤੇਲ ਭੱਤਾ 2500 ਰੁਪਏ ਪ੍ਰਤੀ ਮੁਲਾਜ਼ਮ ਪ੍ਰਤੀ ਮਹੀਨਾ ਪੀ ਐਸ ਪੀ ਸੀ ਐਲ ਤੋਂ ਲਿਆ ਜਾ ਰਿਹਾ ਹੈ ਪਰ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਤੇ ਕੰਪਨੀ ਕੋਲ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁਲਾਜ਼ਮਾਂ ਈ ਪੀ ਐਫ ਉਹਨਾਂ ਦੀ ਪੂਰੀ ਤਨਖਾਹ ’ਤੇ ਦੇਣਾ ਬਣਦਾ ਹੈ ਪਰ ਇਹ ਸਿਰਫ 7300 ਰੁਪਏ ’ਤੇ ਦਿੱਤਾ ਜਾ ਰਿਹਾ ਹੈ ਜਦੋਂ ਪੀ ਐਸ ਪੀ ਸੀ ਐਲ ਤੋਂ ਨਕਲੀ ਰਸੀਦਾਂ ਬਣਾ ਕੇ ਪੂਰੀ ਤਨਖਾਹ ਅਨੁਸਾਰ ਈ ਪੀ ਅਫ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਘੁਟਾਲਾ ਤਰਕੀਬਨ 426 ਕਰੋੜ ਰੁਪਏ ਦਾ ਬਣਦਾ ਹੈ।
ਉਹਨਾਂ ਦੱਸਿਆ ਕਿ ਇਸੇ ਤਰੀਕੇ ਪੀ ਐਸ ਪੀ ਸੀ ਐਲ ਵੱਲੋਂ ਖਰੀਦੇ ਜਾਂਦੇ ਖੰਭਿਆਂ, ਬਿਜਲੀ ਦੀਆਂ ਤਾਰਾਂ, ਟਰਾਂਸਫਾਰਮਾਂ ਤੇ ਹੋਰ ਸਮਾਨ ’ਤੇ ਖਰੀਦ ਦੇ ਨਾਂ ’ਤੇ ਵੱਡੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹਰਿਆਣਾ ਵਿਚ ਜਿਹੜਾ 9 ਮੀਟਰ ਦਾ ਖੰਭਾ 2500 ਰੁਪਏ ਦਾ ਹੈ, ਉਹ ਪੰਜਾਬ ’ਚ 5200 ਰੁਪਏ ਦਾ ਲਿਆ ਜਾ ਰਿਹਾ ਹੈ। ਇਸੇ ਤਰੀਕੇ 11 ਮੀਟਰ ਦਾ ਖੰਭਾ 5200 ਰੁਪਏ ਦਾ ਲਿਆ ਜਾ ਰਿਹਾ ਹੈ, ਇਥੇ 10976 ਰੁਪਏ ਦਾ ਖਰੀਦਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਖਰੀਦੋ ਫਰੋਖ਼ਤ ਵਿਚ ਸਿੱਧੇ ਤੌਰ ’ਤੇ ਤਕਰੀਬਨ 6 ਹਜ਼ਾਰ ਕਰੋੜ ਰੁਪਏ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ।
ਐਨ ਕੇ ਸ਼ਰਮਾ ਨੇ ਇਹ ਵੀ ਦੱਸਿਆ ਕਿ ਬਿਜਲੀ ਕੰਪਨੀ ਨੇ 2 ਲੱਖ ਸਮਾਰਟ ਮੀਟਰ ਖਰੀਦੇ ਹਨ ਜਿਹਨਾਂ ਦੀ ਖਰੀਦ ਵਿਚ ਵੀ ਵੱਡਾ ਘਪਲਾ ਵੀ ਹੈ ਤੇ ਐਨਫੋਰਸਮੈਂਟ ਬਠਿੰਡਾ ਨੇ ਆਪਣੀ ਰਿਪੋਰਟ ਵਿਚ ਤਸਦੀਕ ਕੀਤਾ ਹੈ ਕਿ ਇਹ ਮੀਟਰ 9 ਫੀਸਦੀ ਜ਼ਿਆਦਾ ਰਫਤਾਰ ਨਾਲ ਚਲਦੇ ਹਨ। ਇਸਦਾ ਮਤਲਬ ਇਹ ਹੈ ਕਿ ਜਦੋਂ ਖਪਤਕਾਰ 260 ਯੂਨਿਟਾਂ ਖਪਤ ਕਰਦਾ ਹੈ ਤਾਂ ਮੀਟਰ 300 ਯੂਨਿਟ ਸ਼ੋਅ ਕਰਦਾ ਯਾਨੀ ਦਰਸਾਉਂਦਾ ਹੈ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਤੇ ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਘੁਟਾਲਾ 7 ਹਜ਼ਾਰ ਕਰੋੜ ਰੁਪਏ ਦਾ ਬਣਦਾ ਹੈ ਜਿਸਦਾ ਸਾਰਾ ਪੈਸਾ ਦਿੱਲੀ ਦੀਆਂ ਕੰਪਨੀਆਂ ਰਾਹੀਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਤੇ ਪੀ ਐਸ ਪੀ ਸੀ ਐਲ ਮੈਨੇਜਮੈਂਟ ਦੀ ਜੇਬ ਵਿਚ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਤੋਂ ਪੈਸਾ ਲੁੱਟ ਕੇ ਬਿਜਲੀ ਕੰਪਨੀ ਨੂੰ ਮੁਨਾਫੇ ਵਿਚ ਦੱਸਿਆ ਜਾ ਰਿਹਾ ਹੈ। ਉਹਨਾਂ ਐਲਾਨ ਕੀਤਾ ਕਿ ਉਹ ਇਸ ਘੁਟਾਲੇ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕਰ ਕੇ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਮੰਗਣਗੇ।
ਇਸ ਮੌਕੇ ਪ੍ਰਧਾਨ ਸਿਮਰਨਜੀਤ ਸਿੰਘ ਹਿੱਸੋਵਾਲ ਨੇ ਦੱਸਿਆ ਕਿ ਉਹ ਘੁਟਾਲੇ ਦੀ ਸ਼ਿਕਾਇਤ ਪੀ ਐਸ ਪੀ ਸੀ ਐਲ ਮੈਨੇਜਮੈਂਟ ਤੋਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਤੀ ਤੌਰ ’ਤੇ ਕਰ ਚੁੱਕੇ ਹਨ ਪਰ ਦੋ ਸਾਲਾਂ ਤੋਂ ਕਿਸੇ ਵੀ ਪੱਧਰ ’ਤੇ ਕੋਈ ਕਾਰਵਾਈ ਨਹੀਂ ਹੋਈ ਸਗੋਂ ਉਲਟਾ ਉਹਨਾਂ ’ਤੇ ਹਮਲਾ ਕਰਵਾ ਦਿੱਤਾ ਗਿਆ।
ਇਸ ਮੌਕੇ ਐਨ ਕੇ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੀ ਐਸ ਪੀ ਸੀ ਐਲ ਵਿਚ ਦੋ ਸਾਲ ਪਹਿਲਾਂ ਰੈਗੂਲਰ ਮੁਲਾਜ਼ਮਾਂ ਦੀ ਗਿਣਤੀ 32000 ਸੀ ਜੋ ਹੁਣ ਘੱਟ ਕੇ 30 ਹਜ਼ਾਰ ਰਹਿ ਗਈ ਹੈ ਜਦੋਂ ਕਿ ਆਊਟਸੋਰਸ ਰਾਹੀਂ 8 ਹਜ਼ਾਰ ਮੁਲਾਜ਼ਮ ਰੱਖੇ ਗਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਸਿਰਫ ਰੈਗੂਲਰ ਭਰਤੀ ਕਰਾਂਗੇ ਜਦੋਂ ਕਿ ਬਿਜਲੀ ਕੰਪਨੀ ਵਿਚ ਰੈਗੂਲਰ ਮੁਲਾਜ਼ਮ ਪਹਿਲਾਂ ਨਾਲੋਂ 2 ਹਜ਼ਾਰ ਘੱਟ ਗਏ ਹਨ ਤੇ ਆਊਟਸੋਰਸ ਵਾਲੇ ਵੱਧ ਗਏ ਹਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਧਰਮ
Advertisement