Punjab News: ਪਟਿਆਲਾ ਜੇਲ ਅੰਦਰ ਫਾਂਸੀ ਕੋਠੜੀ ਵਿੱਚ ਬੰਦ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਅਕਾਲੀ ਦਲ ਨੇ ADGP ਜੇਲਾਂ ਪੰਜਾਬ ਕੋਲੋਂ ਦੋ ਮੈਂਬਰੀ ਵਫਦ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਸੀ। ADGP ਜੇਲਾਂ ਵੱਲੋਂ ਦਿੱਤੀ ਮਨਜ਼ੂਰੀ ਮੁਤਾਬਕ ਅਕਾਲੀ ਦਲ ਦਾ ਵਫਦ 4 ਦਸੰਬਰ ਸੋਮਵਾਰ ਨੂੰ ਜੇਲ ਅੰਦਰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰੇਗਾ।  


ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਅਪੀਲ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਾਂਅ ਲਏ ਜਾਣ ਕਰਕੇ ਪੈਦਾ ਹੋਏ ਹਾਲਾਤਾਂ ਅਤੇ ਇਸ ਸੰਬੰਧੀ ਅਕਾਲੀ ਦਲ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਉਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਭਾਈ ਰਾਜੋਆਣਾ ਦੀਆਂ ਕੌਮ ਪ੍ਰਤੀ ਕੀਤੀਆਂ ਸੇਵਾਵਾਂ ਅਤੇ ਉਹਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਵਰਗਾ ਕਦਮ ਨਾਂ ਚੁੱਕਣ। 


ਅਕਾਲੀ ਦਲ ਨੇ ਇਹ ਵੀ ਕਿਹਾ ਕਿ ਭਾਈ ਰਾਜੋਆਣਾ ਦਾ ਕੇਸ ਫ਼ਾਂਸੀ ਦੀ ਸਜ਼ਾ ਹੋਣ ਕਰਕੇ ਬਾਕੀ ਸਾਰੇ ਬੰਦੀ ਸਿੰਘਾਂ ਤੋਂ ਬਿਲਕੁੱਲ ਵੱਖਰਾ ਹੈ।  ਅਕਤੂਬਰ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਗੁਰਪੁਰਬ ਮੌਕੇ ਅਕਾਲੀ ਦਲ ਦੇ ਅੰਦਰੂਨੀ ਤੋਰ 'ਤੇ ਕੀਤੇ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਅੱਠ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਛੇਤੀ ਲਾਗੂ ਕਰਾਉਣ ਲਈ ਆਪਣਾ ਹਰ ਸੰਭਵ ਯਤਨ ਕਰੇਗਾ। 


ਇਹ ਵੀ ਪੜ੍ਹੋ: Patiala News: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 'ਬੇਰੰਗ' ਮੋੜਿਆ, 5 ਦਸੰਬਰ ਤੱਕ ਦਾ ਅਲਟੀਮੇਟਮ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।