ਪੜਚੋਲ ਕਰੋ

Patiala News: ਅਕਾਲੀ ਲੀਡਰਾਂ ਨੂੰ ਰਾਜੋਆਣਾ ਨਾਲ ਮਿਲਣ ਤੋਂ ਰੋਕਿਆ, ਜੇ ਕੁਝ ਵੀ ਹੋਇਆ ਤਾਂ CM ਹੋਵੇਗਾ ਜ਼ਿੰਮੇਵਾਰ-ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਕੱਲ੍ਹ ਏ.ਡੀ.ਜੀ.ਪੀ ਨੇ ਇਜਾਜ਼ਤ ਦਿੱਤੀ ਸੀ ਤਾਂ ਅੱਜ ਅਜਿਹਾ ਕੀ ਹੋ ਗਿਆ ਕਿ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਮਜੀਠੀਆ ਨੇ ਸਿੱਧੇ ਤੌਰ 'ਤੇ ਭਗਵੰਤ ਮਾਨ 'ਤੇ ਦੋਸ਼ ਲਗਾਇਆ।

Patiala News:ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਅੱਜ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਕਾਲੀ ਦਲ ਦੇ ਲੀਡਰ ਰਾਜੋਆਣਾ ਨੂੰ 5 ਦਸੰਬਰ ਤੋਂ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਨ ਆਏ ਸੀ। 

ਹਾਸਲ ਜਾਣਕਾਰੀ ਅਨੁਸਾਰ ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਅੱਜ ਇੱਥੇ ਜੇਲ੍ਹੇ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ। ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ। 

ਜ਼ਿਕਰਯੋਗ ਹੈ ਕਿ ਸਾਲ 2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਤਾਰੀਖ ਮਿਥੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਦੇ ਆਧਾਰ ‘ਤੇ ਹੀ ਰਾਸ਼ਟਰਪਤੀ ਵੱਲੋਂ ਰੋਕ ਲਾਈ ਗਈ ਸੀ ਪਰ ਇਹ ਪਟੀਸ਼ਨ 12 ਸਾਲਾਂ ਤੋਂ ਲਟਕੀ ਹੋਣ ਤੋਂ ਖ਼ਫਾ ਰਾਜੋਆਣਾ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਸੀ ਕਿ ਉਹ ਹੁਕਮ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਉਸ ਦੀ ਇਹ ਪਟੀਸ਼ਨ ਵਾਪਸ ਕਰਵਾਉਣ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। 

ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਪਰ ਰਾਜੋਆਣਾ ਪੰਜ ਦਸੰਬਰ ਤੋਂ ਭੁੱਖ ਹੜਤਾਲਾਂ ਰੱਖਣ ਲਈ ਬਜਿੱਦ ਹੈ। ਅੱਜ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਉਸ ਨੂੰ ਮਿਲਣ ਲਈ ਪੁੱਜੇ ਤਾਂ ਜੋ ਭੁੱਖ ਹੜਤਾਲ ਰੋਕੀ ਜਾ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget