(Source: ECI/ABP News/ABP Majha)
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Patiala News: ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਜ਼ਿਲ੍ਹਾ ਅੰਬਾਲਾ ਦੇ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀ ਸਰਹੱਦ ਦੇ 8 ਕਿਲੋਮੀਟਰ ਦੇ ਖੇਤਰ ਵਿੱਚ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 5 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਡਰਾਈ ਡੇ ਦਾ ਐਲਾਨ ਕਰ ਦਿੱਤਾ ਹੈ।
Patiala News: ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਜ਼ਿਲ੍ਹਾ ਅੰਬਾਲਾ ਦੇ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀ ਸਰਹੱਦ ਦੇ 8 ਕਿਲੋਮੀਟਰ ਦੇ ਖੇਤਰ ਵਿੱਚ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 5 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਡਰਾਈ ਡੇ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ 8 ਅਕਤੂਬਰ 2024 ਨੂੰ ਨਤੀਜਿਆਂ ਦੇ ਐਲਾਨ ਤੱਕ ਵੋਟਾਂ ਦੀ ਗਿਣਤੀ ਤੱਕ ਡਰਾਈ ਡੇਅ ਰਹੇਗਾ।
ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਰਹੇਗੀ। ਕਿਸੇ ਵੀ ਸ਼ਰਾਬ ਦੇ ਠੇਕੇ (ਭਾਰਤੀ ਜਾਂ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ 'ਤੇ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਸਥਾਨਾਂ ਆਦਿ ਵਿੱਚ ਸ਼ਰਾਬ ਵੇਚਣਾ, ਵਰਤਣਾ, ਪੀਣਾ, ਪੀਣਾ ਮੰਨਾ ਹੋਵੇਗਾ। ਹੋਰ ਨਸ਼ੀਲੇ ਪਦਾਰਥਾਂ ਨੂੰ ਸਟੋਰ ਕਰਨ ਅਤੇ ਵਰਤਣ 'ਤੇ ਪੂਰਨ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ: Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।