Amit Shah's Patiala Rally : 29 ਨੂੰ ਹੋਣ ਵਾਲੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ, ਭਾਜਪਾ ਆਗੂ ਨੇ ਟਵੀਟ ਕਰ ਕੇ ਦੱਸੀ ਇਹ ਵਜ੍ਹਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਇਹ ਰੈਲੀ ਮੁਲਤਵੀ ਕੀਤੀ...
ਰਜਨੀਸ਼ ਕੌਰ ਦੀ ਰਿਪੋਰਟ
Amit Shah's Patiala Rally Postponed : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਇਹ ਰੈਲੀ ਮੁਲਤਵੀ ਕੀਤੀ ਗਈ ਹੈ। ਅਗਲੇ ਪ੍ਰੋਗਰਾਮ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਰੱਦ ਹੋਣ ਨੂੰ ਪਟਿਆਲਾ ਜ਼ਿਲ੍ਹਾ ਭਾਜਪਾ ਕਾਰਜਕਾਰਨੀ ਵਿੱਚ ਚੱਲ ਰਹੇ ਵਿਵਾਦ ਨਾਲ ਵੀ ਜੋੜਿਆ ਜਾ ਰਿਹਾ ਹੈ। ਜ਼ਿਲ੍ਹਾ ਕਾਰਜਕਾਰਨੀ ਦੇ ਵੱਡੀ ਗਿਣਤੀ ਮੈਂਬਰ ਜ਼ਿਲ੍ਹਾ ਸ਼ਹਿਰੀ ਮੁਖੀ ਕੇਕੇ ਮਲਹੋਤਰਾ ਦੇ ਖ਼ਿਲਾਫ਼ ਹੋ ਗਏ ਹਨ।
ਨਾ ਤਾਂ ਪੰਜਾਬ ਭਾਜਪਾ ਇਸ ਮੁੱਦੇ ਨੂੰ ਸੰਭਾਲਣ ਦੇ ਸਮਰੱਥ ਹੈ ਤੇ ਨਾ ਹੀ ਨਿਊ ਮੋਤੀ ਬਾਗ ਪੈਲੇਸ ਇਸ ਨੂੰ ਕਾਬੂ ਕਰਨ ਦੇ ਸਮਰੱਥ ਹੈ। ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਅੜੀਅਲ ਭਾਜਪਾਈਆਂ ਨੇ ਪਹਿਲਾਂ ਹੀ ਇਹ ਮਾਮਲਾ ਕੇਂਦਰੀ ਮੰਤਰੀ ਕੋਲ ਉਠਾਉਣ ਦਾ ਐਲਾਨ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਦੇ ਦੌਰੇ ਤੋਂ ਪਹਿਲਾਂ ਮਾਮਲਾ ਹੱਲ ਨਾ ਹੋਣ ਕਾਰਨ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਭਾਜਪਾ ਆਗੂ ਪਰਮਿੰਦਰ ਬਰਾੜ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪੰਜਾਬ ਫੇਰੀ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਉਹਨਾਂ ਦੇ ਦੌਰੇ ਦੀਆਂ ਨਵੀਆਂ ਤਰੀਕਾਂ ਜਲਦ ਹੀ ਸਾਂਝੀਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਖ਼ੁਦ ਭਾਜਪਾ ਆਗੂ ਪਰਮਿੰਦਰ ਬਰਾੜ ਨੇ ਟਵੀਟ ਕਰ ਕੇ ਦਿੱਤੀ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈ ਗੜ੍ਹ
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਸੀ। ਕਿਉਂਕਿ ਪਟਿਆਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਇਹ ਕੈਪਟਨ ਅਮਰਿੰਦਰ ਸਿੰਘ ਲਈ ਤਾਕਤ ਦਾ ਪ੍ਰਦਰਸ਼ਨ ਹੋਵੇਗਾ।
Due to some urgent engagement, Union Home Minister Shri @AmitShah Ji's visit to Punjab, which was scheduled for January 29 has been postponed. New dates of his visit will be shared soon.
— Parminddar S Brar (@PSBrarOfficial) January 19, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ