Punjab News: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਪੀਆਰਟੀਸੀ ਦੀਆਂ ਬੱਸਾਂ ਵੀ ਨੁਕਸਾਨੀਆਂ ਗਈਆਂ ਹਨ ਤੇ ਕਈ ਅਜੇ ਵੀ ਉੱਥੇ ਫਸੀਆਂ ਹੋਈਆਂ ਹਨ। ਇਸ ਦੌਰਾਨ ਇੱਕ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਖ਼ਿਲਾਫ਼ ਵੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।


ਇਹ ਵੀ ਪੜ੍ਹੋ: PSEB Re-appear Exams: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਮੁਲਤਵੀ


ਇਸ ਬਾਬਤ ਪੀਆਰਟੀਸੀ ਦੇ ਮੁਲਾਜ਼ਮ ਗੁਰਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਸਾਡੀਆਂ ਬੱਸਾਂ ਅੱਜ ਵੀ 10 ਵਜੇ ਦੇ ਕਰੀਬ ਹਿਮਾਚਲ ਪ੍ਰਦੇਸ਼ ਵਿੱਚ ਫਸੀਆਂ ਹੋਈਆਂ ਹਨ। ਗੁਰਦੀਪ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਹਿਮਾਚਲ ਨੂੰ ਜਾਣ ਵਾਲੀਆਂ ਬੱਸਾਂ ਨੂੰ ਨਹੀਂ ਰੋਕਿਆ ਗਿਆ ਅਤੇ ਅੱਜ ਵੀ ਸਾਡੇ ਡਰਾਈਵਰ ਅਤੇ ਕੰਡਕਟਰ ਉੱਥੇ ਫਸੇ ਹੋਏ ਹਨ। ਉਨ੍ਹਾਂ ਲਈ ਉੱਥੇ ਕੋਈ ਰਹਿਣ ਲਈ ਥਾਂ ਨਹੀਂ ਹੈ ਤੇ ਜ਼ਿਆਦਾਤਰ ਬੱਸਾਂ ਵਿੱਚ ਸੌਂ ਕੇ ਰਾਤਾਂ ਕੱਟ ਰਹੇ ਹਨ।


ਗੁਰਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਡਰਾਈਵਰ ਅਤੇ ਇੱਕ ਕੰਡਕਟਰ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ 1-1 ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਇਸ ਬਾਬਤ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਨੂੰ ਸਰਕਾਰ ਵੱਲੋਂ ਭਰੋਸਾ ਨਹੀਂ ਮਿਲਦਾ ਉਨ੍ਹਾਂ ਸਮਾਂ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ ਤੇ ਹੜ੍ਹਾਂ ਵਿੱਚ ਮਾਰੇ ਗਏ ਸਾਥੀਆਂ ਦਾ ਉਨ੍ਹਾਂ ਸਮਾਂ ਅੰਤਿਮ ਸਸਕਾਰ ਵੀ ਨਹੀਂ ਕੀਤਾ ਜਾਵੇਗਾ।


ਇਹ ਵੀ ਪੜ੍ਹੋਂ: ਸੁਧੀਰ ਸੂਰੀ ਦੇ ਕਾਤਲ ਨੂੰ ਜੇਲ੍ਹ ਵਿੱਚ ਜਾਨ ਦਾ ਖ਼ਤਰਾ ! ਭੁੱਖ ਹੜਤਾਲ ਸ਼ੁਰੂ ਕਰਕੇ ਪ੍ਰਸ਼ਾਸਨ ਅੱਗੇ ਰੱਖੀ ਮੰਗ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।