Patiala News : ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਅਹਿਮ ਖ਼ਬਰ ਹੈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ ਸਬੰਧਤ ਐਸਡੀਐਮ ਦਫ਼ਤਰ ਜਾਂ ਡੀਸੀ ਦਫ਼ਤਰ ਵਿੱਚ ਨੁਕਸਾਨ ਦੇ ਮੁਆਵਜ਼ੇ ਲਈ ਅਰਜ਼ੀਆਂ ਦੇਣ।
ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਸਬੰਧੀ ਜਾਇਜ਼ਾ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੜੇ ਯਤਨ ਕਰ ਰਿਹਾ ਹੈ। ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਡਰੇਨੇਜ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਡਰੋਨ ਸਰਵੇ ਕਰਵਾਇਆ ਗਿਆ।
ਪਟਵਾਰੀਆਂ ਵੱਲੋਂ ਖੇਤਾਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਜੇਕਰ ਕਿਸੇ ਕਿਸਾਨ ਨੂੰ ਆਪਣੇ ਖੇਤ ਵਿੱਚ ਦੁਬਾਰਾ ਫ਼ਸਲ ਬੀਜਣੀ ਪਵੇ ਪਰ ਕਿਸੇ ਕਾਰਨ ਉਸ ਦੇ ਖੇਤਾਂ ਦਾ ਸਰਕਾਰੀ ਪੱਧਰ 'ਤੇ ਮੁਆਇਨਾ ਨਹੀਂ ਕੀਤਾ ਗਿਆ ਤਾਂ ਕਿਸਾਨ ਨਿਸ਼ਾਨੀ ਦੇ ਨਾਲ ਆਪਣੇ ਖੇਤਾਂ ਦੀ ਫੋਟੋ ਖਿੱਚ ਸਕਦਾ ਹੈ ਅਤੇ ਵੀਡੀਓ ਬਣਾ ਕੇ ਰੱਖ ਸਕਦਾ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੜੇ ਯਤਨ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ