ਪੜਚੋਲ ਕਰੋ

ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਕਰਨਗੇ ਪੰਜਾਬ 'ਚ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ

Patiala News : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਸ਼ੁਰੂ ਕਰ ਰਹੀ ਹੈ। 'ਆਪ' ਦੇ ਕੌਮੀ ਕ

Patiala News : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਸ਼ੁਰੂ ਕਰ ਰਹੀ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ, ਫ਼ਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਸ਼ੁਰੂ ਹੋਣ ਜਾ ਰਹੇ ਪਾਇਲਟ ਪ੍ਰੋਜੈਕਟ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕਰਨਗੇ।

ਇਸ ਸੰਬੰਧੀ ਪਟਿਆਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਹੈਲਪਲਾਈਨ ਨੰਬਰ 7669400500 ਵੀ ਸ਼ੁਰੂ ਕੀਤਾ ਹੈ, ਜਿਸ ਉੱਤੇ ਮਿਸ ਕਾਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਸੰਬੰਧਿਤ ਵਿਅਕਤੀ ਨੂੰ ਖ਼ੁਦ ਇੱਕ ਮੁਫਤ ਯੋਗ ਅਧਿਆਪਕ ਮੁਹੱਈਆ ਕਰਵਾਏਗੀ। ਨਾਲ ਹੀ ਲੋਕ ਡਾਈਟ ਅਤੇ ਯੋਗਾ ਕਸਰਤ ਬਾਰੇ ਵੀ ਹਰ ਤਰ੍ਹਾਂ ਦੀ ਜਾਣਕਾਰੀ ਹਾਸਿਲ ਕਰ ਸਕਣਗੇ।

ਡਾ: ਬਲਬੀਰ ਨੇ ਕਿਹਾ ਕਿ ਅੱਜ ਬਹੁਤ ਸਾਰੇ ਲੋਕ ਸਾਹ ਪ੍ਰਣਾਲੀ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਤੋਂ ਪੀੜ੍ਹਤ ਹਨ। ਉਪਚਾਰਕ ਯੋਗ ਇਨ੍ਹਾਂ ਸਾਰੇ ਮਰੀਜ਼ਾਂ ਦੀ ਬਹੁਤ ਮਦਦ ਕਰ ਸਕਦਾ ਹੈ ਅਤੇ ਇਸ ਸੰਬੰਧੀ ਗੁਰੂ ਰਵਿਦਾਸ ਯੂਨੀਵਰਸਿਟੀ ਵਿਚ 60 ਵਿਦਿਆਰਥੀਆਂ ਨੂੰ 'ਸੀਐਮ ਦੀ ਯੋਗਸ਼ਾਲਾ' ਵਿਚ ਇਲਾਜ ਯੋਗਾ ਸਿਖਾਉਣ ਲਈ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ 'ਸੀਐਮ ਦੀ ਯੋਗਸ਼ਾਲਾ' ਨਾਲ ਲੋਕ ਸਿਹਤਮੰਦ ਜੀਵਨ ਬਤੀਤ ਕਰਨਗੇ, ਉੱਥੇ ਉਨ੍ਹਾਂ ਨੂੰ ਯੋਗ ਸਿਖਲਾਈ ਲਈ ਅਧਿਆਪਕ ਅਤੇ ਸਹੀ ਮਾਰਗਦਰਸ਼ਨ ਵੀ ਆਸਾਨੀ ਨਾਲ ਮਿਲ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ, "ਸਿਹਤ ਕ੍ਰਾਂਤੀ ਦੀ ਸ਼ੁਰੂਆਤ ਵਜੋਂ ਅਸੀਂ ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਹੁਣ 'ਸੀਐਮ ਦੀ ਯੋਗਸ਼ਾਲਾ' ਦੇ ਨਾਲ ਮਾਨ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੀ ਸਿਹਤ ਕ੍ਰਾਂਤੀ ਨੂੰ ਇੱਕ ਕਦਮ ਹੋਰ ਅੱਗੇ ਵਧਾ ਰਹੀ ਹੈ।"

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਨੇੜੇ ਇੱਕ ਯੋਗਾ ਮੈਡੀਟੇਸ਼ਨ ਸੈਂਟਰ ਵੀ ਹੋਵੇਗਾ ਕਿਉਂਕਿ ਇੱਕ ਸਿਹਤਮੰਦ ਜੀਵਨਜਾਚ ਅਤੇ ਨਿਯਮਤ ਯੋਗ ਅਭਿਆਸ ਬਹੁਤ ਸਾਰੀਆਂ ਬਿਮਾਰੀਆਂ ਦੇ ਜ਼ੋਖ਼ਮਾਂ ਨੂੰ ਬਹੁਤ ਹੱਦ ਤੱਕ ਘੱਟ ਕਰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ 2500 ਸਿਹਤ ਕੇਂਦਰ ਅਤੇ 16 ਆਯੁਰਵੈਦਿਕ ਕਾਲਜ ਹਨ।

ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਕਾਮੇਡੀ ਛੱਡ ਕਰ ਰਹੇ ਰੋਮਾਂਸ, ਅਦਾਕਾਰਾ ਸੀਮਾ ਕੌਸ਼ਲ ਨਾਲ ਦੇਖੋ ਰੋਮਾਂਟਿਕ ਕੈਮਿਸਟਰੀ

ਉਨ੍ਹਾਂ ਕਿਹਾ ਕਿ ਐਲੋਪੈਥੀ ਪੱਛਮੀ ਸੰਕਲਪ ਹੈ ਅਤੇ ਸੰਕਟਕਾਲੀਨ ਸਥਿਤੀਆਂ ਵਿੱਚ ਇਹ ਮਹੱਤਵਪੂਰਨ ਵੀ ਹੈ ਪਰ ਆਯੁਰਵੇਦ ਅਤੇ ਯੋਗ ਸਾਡਾ ਆਪਣਾ ਪ੍ਰਾਚੀਨ ਵਿਗਿਆਨ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਿਹਤਮੰਦ ਜੀਵਨ ਸ਼ੈਲੀ ਲਈ ਇਸ ਦਾ ਅਭਿਆਸ ਕਰੀਏ। ਉਨ੍ਹਾਂ ਕਿਹਾ ਕਿ 'ਸੀਐਮ ਦੀ ਯੋਗਸ਼ਾਲਾ' ਲੋਕਾਂ ਨੂੰ ਗ਼ੈਰ-ਸਿਹਤਮੰਦ ਰੁਟੀਨ ਅਤੇ ਤਣਾਅ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇੱਕ ਅਨੋਖੀ ਪਹਿਲ ਹੈ।

ਇਹ ਵੀ ਪੜ੍ਹੋ : 6 ਅਪ੍ਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ! ਪਿੰਡਾਂ ਵਿੱਚ ਜੁੜਨ ਲੱਗੇ ਕਾਫ਼ਲੇ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣਾ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿਉਂਕਿ ਤੰਦਰੁਸਤ ਪੰਜਾਬ ਨਾਲ ਹੀ ਅਗਾਂਹਵਧੂ ਪੰਜਾਬ ਬਣ ਸਕਦਾ ਹੈ। ਉਨ੍ਹਾਂ ਸਮੂਹ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਪੰਜਾਬ ਨੂੰ ਤੰਦਰੁਸਤ ਬਣਾਉਣ ਦੇ ਇਸ ਉਪਰਾਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget