Patiala News: ਅੰਤਿਮ ਸੰਸਕਾਰ ਤੋਂ ਬਾਅਦ ਅਸਥੀਆਂ ਇਕੱਠਾ ਕਰਨ ਲਈ ਜਦੋਂ ਪਰਿਵਾਰ ਪਟਿਆਲਾ ਦੇ ਰਾਜਪੁਰਾ ਸਥਿਤ ਸ਼ਮਸ਼ਾਨਘਾਟ ਵਿੱਚ ਪਹੁੰਚਿਆ ਤਾਂ ਚਿਤਾ ਵਿੱਚੋਂ ਅਸਥੀਆਂ ਗਾਇਬ ਦੇਖ ਕੇ ਉਹ ਹੈਰਾਨ ਰਹਿ ਗਏ। ਇਹ ਘਟਨਾ ਬੁੱਧਵਾਰ ਸਵੇਰੇ 9:30 ਵਜੇ ਦੀ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਅਸਥੀਆਂ ਇਕੱਠੀਆਂ ਕਰਨ ਆਏ ਜਗਦੀਪ ਸਿੰਘ ਸੋਢੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਉਸ ਨੇ ਦੱਸਿਆ ਕਿ ਇਹ ਅਸਥੀਆਂ ਉਸ ਦੀ ਮਾਂ ਦੀਆਂ ਸਨ ਪਰ ਜਦੋਂ ਉਹ ਅਸਥੀਆਂ ਇਕੱਠਾ ਕਰਨ ਲਈ ਪਹੁੰਚੇ ਤਾਂ ਚਿਤਾ ਪੂਰੀ ਤਰ੍ਹਾਂ ਸਾਫ਼ ਹੋ ਚੁੱਕੀ ਸੀ।


ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਮਾਤਾ ਦੇ ਅੰਤਿਮ ਸੰਸਕਾਰ ਤੋਂ ਬਾਅਦ ਜਦੋਂ ਪਰਿਵਾਰ ਅਸਥੀਆਂ ਇਕੱਠਾ ਕਰਨ ਲਈ ਆਇਆ ਤਾਂ ਦੇਖਿਆ ਕਿ ਚਿਤਾ ਵਿੱਚ ਲਾਸ਼ ਦੇ ਕੁਝ ਅੰਗ ਬਚੇ ਹੋਏ ਸਨ। ਉਸ ਦੇ ਭਰਾ ਚਿਤਾ 'ਤੇ ਹੋਰ ਲੱਕੜ ਰੱਖ ਕੇ ਵਾਪਸ ਆ ਗਏ ਸਨ। ਜਦੋਂ ਉਹ ਅਸਥੀਆਂ ਇਕੱਠਾ ਕਰਨ ਲਈ ਦੁਬਾਰਾ ਆਏ ਤਾਂ ਦੇਖਿਆ ਕਿ ਚਿਤਾ ਪੂਰੀ ਤਰ੍ਹਾਂ ਸਾਫ਼ ਹੋ ਚੁੱਕੀ ਸੀ ਅਤੇ ਅਸਥੀਆਂ ਮੌਕੇ 'ਤੇ ਨਹੀਂ ਸਨ।


ਇਹ ਕਿਹਾ ਜਾ ਰਿਹਾ ਹੈ ਕਿ ਸ਼ਮਸ਼ਾਨਘਾਟ ਦਾ ਸੇਵਾਦਾਰ ਸ਼ਰਾਬ ਦੇ ਨਸ਼ੇ ਵਿੱਚ ਸੀ। ਇਸ ਗੱਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸੇਵਾਦਾਰ ਨੇ ਹੀ ਅਸਥੀਆਂ ਨੂੰ ਖੁਰਦ-ਬੁਰਦ ਕਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਮੌਕੇ ਉੱਤੇ ਬੁਲਾਇਆ ਗਿਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਮੌਕੇ 'ਤੇ ਪੁੱਜੇ ਅਤੇ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ | ਥਾਣਾ ਰਾਜਪੁਰਾ ਤੋਂ ਏਐਸਆਈ ਮੇਜਰ ਸਿੰਘ ਮੌਕੇ ’ਤੇ ਪੁੱਜੇ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial