ਪੜਚੋਲ ਕਰੋ

Punjab Election: ਪਟਿਆਲਾ 'ਚ ਗਰਮਾਇਆ ਮਾਹੌਲ, ਉਮੀਦਵਾਰਾਂ ਤੋਂ ਕਾਗ਼ਜ਼ ਖੋਹਕੇ ਅਣਪਛਾਤੇ ਫ਼ਰਾਰ, ਅਗਵਾ ਕਰਨ ਦੇ ਵੀ ਇਲਜ਼ਾਮ, ਆਪ ਦਾ ਦਾਅਵਾ, ਸਭ ਕੁਝ ਡਰਾਮਾ

ਲਾਈਨਾਂ ਵਿੱਚ ਖੜ੍ਹੇ ਲੋਕਾਂ ਵਿੱਚੋਂ ਇੱਕ ਔਰਤ ਨੇ ਦੱਸਿਆ ਕਿ ਉਹ ਕਾਂਗਰਸ ਦੀ ਉਮੀਦਵਾਰ ਹੈ। ਉਹ ਵੀ ਨਾਮਜ਼ਦਗੀ ਕਰਵਾਉਣ ਆਈ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀ ਉਸ ਦੀ ਫਾਈਲ ਖੋਹ ਕੇ ਫਰਾਰ ਹੋ ਗਏ। ਉਸ ਨੇ ਕਿਹਾ ਕਿ ਉਸ ਨੂੰ ਸਮਝ ਨਹੀਂ ਆ ਰਹੀ ਕਿ ਉਹ ਹੁਣ ਕੀ ਕਰੇਗੀ।

Punjab News: ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਮਾਹੌਲ ਗਰਮ ਹੋ ਗਿਆ ਹੈ। ਦੋਸ਼ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਭਾਜਪਾ ਦੀ ਤਰਫੋਂ ਨਾਮਜ਼ਦਗੀ ਭਰਨ ਆਏ ਆਗੂਆਂ ਦੀਆਂ ਫਾਈਲਾਂ ਖੋਹ ਲਈਆਂ ਤੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਾਰੇ ਗੇਟ ਬੰਦ ਕਰ ਦਿੱਤੇ ਹਨ। ਹੁਣ ਲੋਕਾਂ ਨੂੰ ਸਿਰਫ਼ ਇੱਕ ਗੇਟ ਰਾਹੀਂ ਹੀ ਅੰਦਰ ਜਾਣ ਦੀ ਇਜਾਜ਼ਤ ਹੈ। 

ਆਮ ਆਦਮੀ ਪਾਰਟੀ ਦੇ ਆਗੂ ਜੌਨੀ ਕੋਹਲੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਸਭ ਡਰਾਮਾ ਹੈ। ਉਨ੍ਹਾਂ ਕਿਹਾ ਕਿ ਅੰਦਰ ਸਿਰਫ਼ ਉਮੀਦਵਾਰ ਅਤੇ ਪ੍ਰਸਤਾਵਕ ਹੀ ਜਾ ਰਹੇ ਹਨ। ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। 

ਜਾਣਕਾਰੀ ਮੁਤਾਬਕ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਹੈ। ਇਸ ਕਾਰਨ ਪਟਿਆਲਾ ਵਿੱਚ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਲੋਕਾਂ ਨੇ ਦੋਸ਼ ਲਾਇਆ ਕਿ ਉਹ ਕਤਾਰਾਂ ਵਿੱਚ ਲੱਗੇ ਹੋਏ ਹਨ। ਉਦੋਂ ਅਚਾਨਕ ਕੁਝ ਵਿਅਕਤੀ ਆਏ ਤੇ ਫਾਈਲਾਂ ਲੈ ਕੇ ਭੱਜ ਗਏ। ਭਾਜਪਾ ਆਗੂ ਜੈ ਇੰਦਰ ਕੌਰ ਵੀ ਮੌਕੇ ’ਤੇ ਪਹੁੰਚ ਗਏ। ਇਸ ਦੇ ਨਾਲ ਹੀ ਸਾਰੀ ਸਥਿਤੀ ਦਾ ਜਾਇਜ਼ਾ ਲਿਆ। 

ਇਸ ਦੌਰਾਨ ਲਾਈਨਾਂ ਵਿੱਚ ਖੜ੍ਹੇ ਲੋਕਾਂ ਵਿੱਚੋਂ ਇੱਕ ਔਰਤ ਨੇ ਦੱਸਿਆ ਕਿ ਉਹ ਕਾਂਗਰਸ ਦੀ ਉਮੀਦਵਾਰ ਹੈ। ਉਹ ਵੀ ਨਾਮਜ਼ਦਗੀ ਕਰਵਾਉਣ ਆਈ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀ ਉਸ ਦੀ ਫਾਈਲ ਖੋਹ ਕੇ ਫਰਾਰ ਹੋ ਗਏ। ਉਸ ਨੇ ਕਿਹਾ ਕਿ ਉਸ ਨੂੰ ਸਮਝ ਨਹੀਂ ਆ ਰਹੀ ਕਿ ਉਹ ਹੁਣ ਕੀ ਕਰੇਗੀ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਸਾਨੂੰ ਚੋਣ ਨਹੀਂ ਲੜਨ ਦਿੱਤੀ ਜਾ ਰਹੀ ਹੈ।

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਪਟਿਆਲਾ ਵਿੱਚ ਭਾਜਪਾ ਦੇ ਇੱਕ ਉਮੀਦਵਾਰ ਨੂੰ ਅਗਵਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਵਾਰਡ ਨੰਬਰ 48 ਤੋਂ ਭਾਜਪਾ ਦੇ ਉਮੀਦਵਾਰ ਨਿਖਿਲ ਕੁਮਾਰ ਕਾਕਾ ਹਨ, ਜੋ ਜ਼ਿਲ੍ਹਾ ਪਟਿਆਲਾ ਭਾਜਪਾ ਦੇ ਯੂਥ ਪ੍ਰਧਾਨ ਹਨ। ਉਸ ਨੂੰ ਅਗਵਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਮੌਜੂਦਗੀ ਵਿੱਚ ਉਸ ਨੂੰ ਅਗਵਾ ਕਰ ਲਿਆ ਗਿਆ। 

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
Embed widget