(Source: ECI/ABP News)
Patiala News: ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਕੱਢੀ ਜਾਗਰੂਕਤਾ ਰੈਲੀ
ਐੱਨ. ਐੱਸ. ਐੱਸ.ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਵਾਈਸ ਚਾਂਸਲਰ ਜੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਇਹ ਗਤੀਵਿਧੀ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਦੇ ਸਾਂਝੇ ਉਦਮਾਂ ਨਾਲ਼ ਸੀ।
![Patiala News: ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਕੱਢੀ ਜਾਗਰੂਕਤਾ ਰੈਲੀ Awareness rally held at Punjabi University regarding Road Safety Day Patiala News: ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਕੱਢੀ ਜਾਗਰੂਕਤਾ ਰੈਲੀ](https://feeds.abplive.com/onecms/images/uploaded-images/2024/02/05/6783acb41af0a10b095ff613bb33fabd1707138206337674_original.jpeg?impolicy=abp_cdn&imwidth=1200&height=675)
Patiala News: ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਸੜਕ ਸੁਰੱਖਿਆ ਸੰਬੰਧੀ ਨਾਅਰ੍ਹੇ ਲਗਾਉਂਦੇ ਹੋਏ ਯੂਨੀਵਰਸਿਟੀ ਕੈਂਪਸ ਵਿੱਚ ਇਹ ਜਾਗਰੂਕਤਾ ਰੈਲੀ ਕੱਢੀ। ਇਸ ਜਾਗਰੂਕਤਾ ਰੈਲੀ ਦਾ ਮੁਖ ਮਕਸਦ ਲੋਕਾਂ ਨੂੰ ਅਤੇ ਵਿਸ਼ੇਸ਼ ਤੌਰ ਉੱਤੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕ ਕਰਨਾ ਸੀ।
ਐੱਨ. ਐੱਸ. ਐੱਸ.ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਵਾਈਸ ਚਾਂਸਲਰ ਜੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਇਹ ਗਤੀਵਿਧੀ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਦੇ ਸਾਂਝੇ ਉਦਮਾਂ ਨਾਲ਼ ਸੀ।
ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਵਿਅਕਤੀ ਸੜਕ ਸੁਰਖਿਆ ਦੇ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਾਰਨ ਆਪਣੀ ਜਾਨ ਗਵਾ ਬੈਠਦੇ ਹਨ। ਇਸ ਲਈ ਲੋਕਾਂ ਵਿੱਚ ਜਾਗਰੂਕਤਾ ਹੋਣੀ ਲਾਜ਼ਮੀ ਹੈ। ਇਸ ਜਾਗਰੂਕਤਾ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਸਮੇਤ ਲਗਭਗ 35 ਵਲੰਟੀਅਰਾਂ ਨੇ ਭਾਗ ਲਿਆ।
ਇਹ ਵੀ ਪੜ੍ਹੋ-CBSE Admit Card: 10ਵੀਂ ਅਤੇ 12ਵੀਂ ਜਮਾਤ ਦੇ ਐਡਮਿਟ ਕਾਰਡ ਜਾਰੀ, ਇਦਾਂ ਕਰੋ ਡਾਊਨਲੋਡ, ਇਹ ਹੈ ਡਾਇਰੈਕਟ ਲਿੰਕ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)