Patiala news: ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੁੜ ਪੱਤਰ ਲਿਖ ਬੇਨਤੀ ਕੀਤੀ ਹੈ।


ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੰਗ ਕੀਤੀ ਹੈ ਕਿ ਕਿਉਂਕਿ ਕੇਂਦਰ ਸਰਕਾਰ ਹੁਣ ਤੱਕ ਉਨ੍ਹਾਂ ਨੂੰ ਅਤੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ‘ਚ ਨਾਕਾਮਯਾਬ ਰਹੀ ਹੈ ਤਾਂ ਕਰਕੇ ਉਨ੍ਹਾਂ ਦੀ ਸਜ਼ਾ ਮੁਆਫ਼ੀ ਦੀ ਅਪੀਲ ਜਿਹੜੀ ਕਿ ਕੇਂਦਰ ਕੋਲ ਪਿੱਛਲੇ 12 ਸਾਲਾਂ ਤੋਂ ਵਿਚਾਰ ਅਧੀਨ ਲੰਬਿਤ ਪਈ ਹੋਈ ਹੈ, ਉਸਨੂੰ ਵਾਪਿਸ ਲੈ ਲਿਆ ਜਾਵੇ।


ਇਹ ਵੀ ਪੜ੍ਹੋ: Voter Awareness: ਵੋਟ ਬਣਾਉਣ ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਲਈ ਕਰਵਾਈ ਗਈ ਮਿੰਨੀ ਮੈਰਾਥਨ


 



ਉਨ੍ਹਾਂ ਕਿਹਾ ਕਿ ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ। ਦੱਸ ਦਈਏ ਕਿ ਇਹ ਪੱਤਰ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Meet Hayer marriage: ਵਿਆਹ ਦੇ ਬੰਧਨ ‘ਚ ਬੱਝੇ ਮੀਤ ਹੇਅਰ ਤੇ ਡਾ. ਗੁਰਵੀਨ ਕੌਰ, ਵੇਖੋ ਸ਼ਾਨਦਾਰ ਤਸਵੀਰਾਂ