(Source: ECI/ABP News)
Punjab Politics: ਸੌੜੇ ਸਿਆਸੀ ਹਿੱਤਾਂ ਲਈ ਦਲ ਬਦਲਣ ਵਾਲੇ ਮੌਕਾਪ੍ਰਸਤ ਸਿਆਸਤਦਾਨ ਚੜ੍ਹੇ CM ਮਾਨ ਦੇ ਅੜਿੱਕੇ
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ਵਿੱਚ ਫਿੱਟ ਕਰਨਾ ਹੈ
![Punjab Politics: ਸੌੜੇ ਸਿਆਸੀ ਹਿੱਤਾਂ ਲਈ ਦਲ ਬਦਲਣ ਵਾਲੇ ਮੌਕਾਪ੍ਰਸਤ ਸਿਆਸਤਦਾਨ ਚੜ੍ਹੇ CM ਮਾਨ ਦੇ ਅੜਿੱਕੇ
Bhagwant mann arvind kejriwal Patiala lok sabha election Punjab Politics: ਸੌੜੇ ਸਿਆਸੀ ਹਿੱਤਾਂ ਲਈ ਦਲ ਬਦਲਣ ਵਾਲੇ ਮੌਕਾਪ੍ਰਸਤ ਸਿਆਸਤਦਾਨ ਚੜ੍ਹੇ CM ਮਾਨ ਦੇ ਅੜਿੱਕੇ](https://feeds.abplive.com/onecms/images/uploaded-images/2024/03/11/a7fcc149cb685dd7424a617684f5ba2f1710165328817674_original.jpeg?impolicy=abp_cdn&imwidth=1200&height=675)
Election Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ਵਿੱਚ ਫਿੱਟ ਕਰਨਾ ਹੈ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਸੱਤਾ ਦੀ ਭੁੱਖ ਕਦੇ ਨਹੀਂ ਮਿਟਦੀ ਅਤੇ ਇਸ ਲਈ ਇਹ ਲੀਡਰ ਬਹਾਨੇਬਾਜ਼ੀ ਘੜ ਕੇ ਉਨ੍ਹਾਂ ਨਾਲ ਲੜਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਨਾ ਤਾਂ ਲੋਕ ਸੇਵਾ ਕਰਨ ਦੀ ਦੂਰਅੰਦੇਸ਼ ਪਹੁੰਚ ਹੈ ਅਤੇ ਨਾ ਹੀ ਕੋਈ ਜਜ਼ਬਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਇੱਕੋ ਇੱਕ ਮਕਸਦ ਸੂਬੇ ਦੀ ਦੌਲਤ ਨੂੰ ਦੋਵੇਂ ਹੱਥੀਂ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਤਰੱਕੀ ਲਈ ਟੈਕਸ ਚਾਹੁੰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਲ ਸੂਬਾ ਸਰਕਾਰ ਦੀ ਉਦਯੋਗਿਕ ਨੀਤੀ ਦਾ ਆਧਾਰ ਹੈ, ਜਿਸ ਕਾਰਨ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਦੁਨੀਆਂ ਭਰ ਵਿੱਚ ਕਾਮਯਾਬ ਹਨ ਪਰ ਇਨ੍ਹਾਂ ਸਿਆਸਤਦਾਨਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਾਰਨ ਉਹ ਸੂਬੇ ਵਿੱਚ ਸਫਲਤਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਵਾਸੀਆਂ ਨੇ ਇਨ੍ਹਾਂ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)