Patiala News: ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ, ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਮਗਰੋਂ ਲਿਆ ਫੈਸਲਾ
Patiala News: ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਪੁਸ਼ਟੀ ਕੀਤੀ ਕਿ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਹ ਆਪਣੀ ਸਜ਼ਾ ਮੁਆਫੀ ਦੀ ਪਟੀਸ਼ਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ 5 ਦਸੰਬਰ ਤੋਂ ਜੇਲ੍ਹ ਅੰਦਰ ਹੀ ਭੁੱਖ ਹੜਤਾਲ 'ਤੇ ਬੈਠ ਗਏ ਸੀ।
Patiala News: ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਪੁਸ਼ਟੀ ਕੀਤੀ ਕਿ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਹ ਆਪਣੀ ਸਜ਼ਾ ਮੁਆਫੀ ਦੀ ਪਟੀਸ਼ਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ 5 ਦਸੰਬਰ ਤੋਂ ਜੇਲ੍ਹ ਅੰਦਰ ਹੀ ਭੁੱਖ ਹੜਤਾਲ 'ਤੇ ਬੈਠ ਗਏ ਸੀ।
ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਤਿੰਨ ਮੈਂਬਰੀ ਵਫਦ ਰਾਜੋਆਣਾ ਨੂੰ ਮਿਲਣ ਪਹੁੰਚਿਆ ਸੀ। ਇਸ ਵਫਦ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ, ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਗਿਆ ਹੈ। ਇਸ ਵਫਦ ਵਿੱਚ ਹਰਜਿੰਦਰ ਸਿੰਘ, ਹਰਮੀਤ ਸਿੰਘ ਕਾਲਕਾ, ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਹਿਬਾਨ ਨੇ ਕਿਹਾ ਸੀ ਕਿ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਕੌਮ ਦੇ ਜ਼ਿੰਦਾ ਸ਼ਹੀਦ ਹਨ, ਜਿਨ੍ਹਾਂ ਨੇ ਬਹਾਦਰੀ, ਦ੍ਰਿੜਤਾ, ਸੂਰਬੀਰਤਾ ਤੇ ਨਿਡਰਤਾ ਨਾਲ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਬਰ-ਜ਼ੁਲਮ ਤੇ ਅੱਤਿਆਚਾਰ ਨੂੰ ਝੱਲਦਿਆਂ ਬਹੁਤ ਵੱਡੀ ਕੁਰਬਾਨੀ ਕੀਤੀ ਹੈ, ਕੌਮ ਨੂੰ ਇਨ੍ਹਾਂ ’ਤੇ ਮਾਣ ਹੈ। ਪੂਰੀ ਸਿੱਖ ਕੌਮ ਇਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀ ਹੈ। ਇਨ੍ਹਾਂ ਦਾ ਜੀਵਨ ਸਿੱਖ ਕੌਮ ਲਈ ਬਹੁਤ ਕੀਮਤੀ ਹੈ ਤੇ ਸਿੱਖ ਕੌਮ ਦੀ ਅਮਾਨਤ ਹੈ, ਇਸ ਲਈ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ