Punjab News: ਪਟਿਆਲਾ ਨਗਰ ਨਿਗਮ ਦੇ ਖ਼ਿਲਾਫ਼ ਯੂਥ ਕਾਂਗਰਸ ਦੇ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਨਿਗਮ ਦੇ ਗੇਟ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜ਼ਮਾਂ ਦੇ ਵਿਚਾਲੇ ਬਹਿਸ ਤੋਂ ਬਾਅਦ ਧੱਕਾ-ਮੁੱਕੀ ਵੀ ਦੇਖਣ ਨੂੰ ਮਿਲੀ।
ਕਿਉਂ ਕੀਤਾ ਜਾ ਰਿਹਾ ਪ੍ਰਦਰਸ਼ਨ ?
ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਡਾਇਰੀਆ ਦੇ ਕਾਰਨ ਪਟਿਆਲਾ ਵਿੱਚ ਦੋ ਮੌਤਾਂ ਹੋਈਆਂ ਸਨ ਪਰ ਨਗਰ ਨਿਗਮ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਦੇ ਰਿਹਾ ਹੈ। ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਜਦੋਂ ਵੀ ਦਿੱਕਤ ਨੂੰ ਲੈ ਕੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਵੱਲੋਂ ਕੋਈ ਵੀ ਹੱਲ ਨਹੀਂ ਕੀਤਾ ਜਾਂਦਾ ਹੈ।
ਨਗਰ ਨਿਗਮ ਉੱਤੇ ਲਾਏ ਵੱਡੇ ਇਲਜ਼ਾਮ !
ਇਸ ਮੌਕੇ ਕਾਂਗਰਸ ਦੇ ਆਗੂਆਂ ਨੇ ਇਲਜ਼ਾਮ ਲਾਇਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਕੇਵਲ ਨਜਾਇਜ਼ ਬਿਲਡਿੰਗਾਂ ਬਣਾਉਣ ਵਿੱਚ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਾਂ ਤਾਂ ਸਹੀ ਢੰਗ ਨਾਲ ਸਟਰੀਟ ਲਾਈਟਾਂ ਵੀ ਨਹੀਂ ਚੱਲ ਰਹੀਆਂ ਹਨ ਤੇ ਦੂਜੇ ਪਾਸੇ ਸੀਵਰੇਜ ਦੇ ਹਲਾਤ ਦੀ ਬਦ ਤੋਂ ਬਦਤਰ ਹੋਏ ਪਏ ਹਨ। ਇਸ ਮੌਕੇ ਉਨ੍ਹਾਂ ਦੇ ਕਿਹਾ ਬਿਮਾਰੀਆਂ ਦੇ ਹੱਲ ਲਈ ਵੀ ਨਿਗਮ ਵੱਲੋਂ ਕਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ