Patiala News: ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿੇ ਮਹਿਲਾ ਦੇ ਕਤਲ ਬਾਰੇ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਹੈ ਕਿ ਮ੍ਰਿਤਕ ਔਰਤ ਸ਼ਰਾਬ ਪੀਣ ਦੀ ਆਦੀ ਸੀ। ਇਸ ਬਾਰੇ ਐਸਐਸਪੀ ਨੇ ਮੈਡੀਕਲ ਰਿਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਔਰਤ ਜ਼ੀਰਕਪੁਰ ਤੋਂ ਬੱਸ ਵਿੱਚ ਇੱਥੇ ਆਈ ਸੀ। ਔਰਤ ਇੱਥੇ ਇਕੱਲੀ ਆਈ ਸੀ।
ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਧਾਰਮਿਕ ਪ੍ਰਵਿਰਤੀ ਦਾ ਹੈ। ਉਹ ਸਵੇਰੇ-ਸ਼ਾਮ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦਾ ਹੈ। ਗੁਰਦੁਆਰਾ ਸਾਹਿਬ ਅੰਦਰ ਸ਼ਰਾਬ ਪੀਣ ਦੀ ਗੱਲ ਸੁਣ ਕਰਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗੀ ਜਿਸ ਕਰਕੇ ਉਸ ਨੇ ਗੋਲੀਆਂ ਚਲਾ ਦਿੱਤੀਆਂ।
ਕੀ ਹੈ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਪਟਿਆਲਾ 'ਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ 'ਚ ਮਰਿਆਦਾ ਤੋੜਨ 'ਤੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਕੰਪਲੈਕਸ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 33 ਸਾਲਾ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕੰਢੇ ਸ਼ਰਾਬ ਪੀ ਰਹੀ ਸੀ।
ਚਸ਼ਮਦੀਦਾਂ ਅਨੁਸਾਰ ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ 'ਤੇ ਵਾਰ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਖੜ੍ਹੇ ਇੱਕ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ 'ਤੇ ਚਾਰ ਗੋਲੀਆਂ ਚਲਾਈਆਂ।
ਪੁਲੀਸ ਨੇ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਵਾਸੀ ਅਰਬਨ ਅਸਟੇਟ, ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪ੍ਰਾਪਰਟੀ ਡੀਲਰ ਹੈ ਅਤੇ ਰੋਜ਼ਾਨਾ ਗੁਰਦੁਆਰਾ ਸਾਹਿਬ ਆਉਂਦਾ ਸੀ। ਗੋਲੀਬਾਰੀ 'ਚ ਸ਼ਰਧਾਲੂ ਸਾਗਰ ਮਲਹੋਤਰਾ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।