Patiala News: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ। ਮਜੀਠੀਆ ਨੇ ਕਿਹਾ ਕਿ ਉਹ ਜਾਣ ਬੁੱਝ ਕੇ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦੇ ਹਨ ਪਰ ਮੈਂ ਡਰਨ ਵਾਲਾ ਨਹੀਂ ਹਾਂ, ਉਹ ਜਿਹੜਾ ਕੇਸ ਦਰਜ ਕਰਵਾਉਣਾ ਚਾਹੁੰਦੇ ਹਨ ਕਰਵਾ ਲੈਣ ਪਰ ਇਸ ਤੋਂ ਪਹਿਲਾਂ ਹਾਈਕੋਰਟ ਦਾ ਆਦੇਸ਼ ਜ਼ਰੂਰ ਪੜ੍ਹ ਲੈਣ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੂੰ ਖੁਦ ਹੀ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਬਣ ਜਾਣਾ ਚਾਹੀਦਾ ਹੈ।


ਜ਼ਿਕਰ ਕਰ ਦਈਏ ਕਿ  ਸ਼੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ  ਭਗਵੰਤ ਮਾਨ ਤੇ ਡੀਜੀਪੀ  ਗੌਰਵ ਯਾਦਵ ਨੂੰ ਪੁੱਛਿਆਕਿ  ਉਹ ਦੱਸਣ ਕਿ ਉਹ ਕਿਉਂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠੇ ਸਬੂਤ ਕਿਉਂ ਤਿਆਰ ਕਰਨ ਦੇ ਯਤਨ ਕਰ ਰਹੇ ਹਨ ਤੇ ਸਾਬਕਾ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਦੀ ਬਾਂਹ ਮਰੋੜ ਕੇ ਉਹਨਾਂ ਨੂੰ ਕੇਸ ਵਿਚ ਗਵਾਹ ਬਣਨ ਤੇ ਝੂਠਾ ਬਿਆਨ ਦੇਣ ਵਾਸਤੇ ਮਜਬੂਰ ਕਿਉਂ ਕਰ ਰਹੇ ਹਨ। ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਹਿਲਾਂ ਤਾਂ ਕੇਸ ਵਿਚ ਉਪਕਾਰ ਸਿੰਘ ਸੰਧੂ ਨੂੰ ਗਵਾਹ ਵਜੋਂ ਸੱਦਿਆ ਗਿਆ ਅਤੇ ਜਦੋਂ ਉਹਨਾਂ ਨੇ ਦੋ ਸਾਲ ਪਹਿਲਾਂ ਮਜੀਠੀਆ ਖਿਲਾਫ ਦਰਜ ਹੋਏ ਝੂਠੇ ਨਸ਼ਾ ਕੇਸ ਦੀ ਜਾਂਚ ਵਿਚ ਸ਼ਾਮਲ ਹੋਣ ਤੋਂ ਨਾਂਹ ਕੀਤੀ ਤਾਂ ਉਹਨਾਂ ਨੂੰ ਝੂਠੇ ਬਿਆਨ ’ਤੇ ਹਸਤਾਖ਼ਰ ਕਰਨ ਵਾਸਤੇ ਆਖਿਆ ਗਿਆ।


ਉਹਨਾਂ ਕਿਹਾ ਕਿ ਇਕ ਵਕੀਲ ਸਰਬਜੀਤ ਸਿੰਘ ਵੇਰਕਾ ਉਪਕਾਰ ਸਿੰਘ ਸੰਧੂ ਦੇ ਘਰ ਪਹੁੰਚੇ ਤੇ ਉਹਨਾਂ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਫਸਾਉਣ ਦੇ ਉਦੇਸ਼ ਵਾਲੇ ਝੂਠੇ ਬਿਆਨ ’ਤੇ ਹਸਤਾਖ਼ਰ ਕਰਨ ਵਾਸਤੇ ਆਖਿਆ। ਐਡਵੋਕੇਟ ਕਲੇਰ ਨੇ ਕਿਹਾ ਕਿ ਇਸ ਮਗਰੋਂ ਉਪਕਾਰ ਸਿੰਘ ਸੰਧੂ ਨੂੰ ਇਕ ਟਾਈਪ ਕੀਤਾ ਹੋਇਆ ਬਿਆਨ ਦਿੱਤਾ ਗਿਆ ਜਿਸ ’ਤੇ ਉਹਨਾਂ ਦੇ ਹਸਤਾਖ਼ਰ ਕਰਵਾਏ ਗਏ ਤੇ ਇਹ ਬਿਆਨ 26 ਦਸੰਬਰ ਨੂੰ ਡੀ ਜੀ ਪੀ ਗੌਰਵ ਯਾਦਵ ਨੂੰ ਭੇਜਿਆ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।