Patiala News: ਸ਼੍ਰੋਮਣੀ ਅਕਾਲੀ ਆਗੂ ਬਿਕਰਮ ਮਜੀਠੀਆ ਡਰੱਗਜ਼ ਮਾਮਲੇ 'ਚ 7 ਦਿਨ ਪਹਿਲਾਂ ਜਾਰੀ ਨੋਟਿਸ ਤੋਂ ਬਾਅਦ SIT ਸਾਹਮਣੇ ਪੇਸ਼ ਹੋਣ ਲਈ ਅੱਜ ਪਟਿਆਲਾ ਪਹੁੰਚੇ। ਮਜੀਠੀਆ ਆਪਣੇ ਸਮਰਥਕਾਂ ਨਾਲ ਇੱਥੇ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸ਼ਹੀਦੀ ਮਹੀਨਾ ਖਤਮ ਹੋਣ ਤੋਂ ਬਾਅਦ ਉਹ ਹਰ ਗੱਲ ਦਾ ਜਵਾਬ ਦੇਣਗੇ।


ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਈਡੀ ਤੋਂ ਭੱਜ ਰਹੇ  ਹਨ। ਪਰ ਉਹ ਸਿੱਟ ਤੋਂ ਨਹੀਂ ਭੱਜਣਗੇ, ਉਹ ਪੁਲਿਸ ਅਤੇ ਕਾਨੂੰਨ ਵਿਵਸਥਾ ਦਾ ਸਤਿਕਾਰ ਕਰਦੇ ਹਨ ਪਰ ਜਿਸ ਤਰ੍ਹਾਂ 'ਆਪ' ਸਰਕਾਰ ਸਰਕਾਰੀ ਅਮਲੇ ਦੀ ਦੁਰਵਰਤੋਂ ਕਰ ਰਹੀ ਹੈ ਉਹ ਠੀਕ ਨਹੀਂ ਹੈ।


ਮਜੀਠੀਆ ਨੇ ਕਿਹਾ ਕਿ ਐਸਆਈਟੀ ਮੁਖੀ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੇ ਰਿਟਾਇਰ ਹੋਣ ਤੋਂ ਪਹਿਲਾਂ ਭਗਵੰਤ ਮਾਨ ਆਪਣੀ ਅਗਵਾਈ ਵਿੱਚ ਸਿੱਟ ਬਣਾ ਲੈਣ। ਮਜੀਠੀਆ ਨੇ ਕਿਹਾ ਕਿ ਉਹ ਭੱਜਣ ਵਾਲੇ ਨਹੀਂ ਹਨ। ਜਦੋਂ ਸ਼ਹੀਦੀ ਦਾ ਮਹੀਨਾ ਪੂਰਾ ਹੋਵੇਗਾ ਉਦੋਂ ਉਹ ਹਰ ਗੱਲ ਦਾ ਜਵਾਬ ਦੇਣਗੇ।


ਮਜੀਠੀਆ ਨੇ ਕਿਹਾ ਕਿ ਜੇਕਰ ਐਸਆਈਟੀ ਕੋਲ ਸਬੂਤ ਹਨ ਤਾਂ ਅਦਾਲਤ ਵਿੱਚ ਪੇਸ਼ ਕੀਤੇ ਜਾਣ। ਦੋ ਸਾਲਾਂ ਬਾਅਦ ਅਜਿਹਾ ਕੀ ਹੋਇਆ ਕਿ ਮੁੜ ਤੋਂ ਸੰਮਨ ਕੀਤਾ ਗਿਆ ਹੈ ? ਅਸਲ ਵਿੱਚ ਮੈਂ ਉਸ (ਮਾਨ) ਦੇ ਖ਼ਿਲਾਫ਼ ਬੋਲਿਆ ਸੀ, ਇਸੇ ਲਈ ਸੰਮਨ ਭੇਜੇ ਜਾ ਰਹੇ ਹਨ। ਗ੍ਰਿਫਤਾਰੀ 'ਤੇ ਮਜੀਠੀਆ ਨੇ ਕਿਹਾ ਕਿ ਪਿੰਜਰੇ ਸ਼ੇਰਾਂ ਲਈ ਹੀ ਹੁੰਦੇ ਹਨ। ਉਹ ਡਰਦੇ ਨਹੀਂ ਹਨ।


ਇਹ ਵੀ ਪੜ੍ਹੋ-Amritsar News: ਭਾਰਤੀ ਹਕੂਮਤ ਵੱਲੋਂ ਮਿੱਥ ਕੇ ਵਿਦੇਸ਼ ਵਿੱਚ ਸਿੱਖ ਆਗੂਆਂ ਦੇ ਕਤਲ ਕਰਵਾਏ ਜਾ ਰਹੇ...ਸਿੱਖ ਲੀਡਰਾਂ ਦਾ ਇਲਜ਼ਾਮ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।