SIT ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ, ਜਾਣੋ ਕੀ ਹੈ ਪੂਰਾ ਮਾਮਲਾ
Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ (2021 ਦੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ) (SIT) ਅੱਗੇ ਪੇਸ਼ ਹੋਏ।

Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ (2021 ਦੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ) (SIT) ਅੱਗੇ ਪੇਸ਼ ਹੋਏ। ਉਨ੍ਹਾਂ ਨੂੰ ਪਟਿਆਲਾ ਪੁਲਿਸ ਲਾਈਨ ਬੁਲਾਇਆ ਗਿਆ। ਦੱਸ ਦਈਏ ਕਿ ਛੇ ਦਿਨ ਪਹਿਲਾਂ ਰੋਪੜ ਰੇਂਜ ਦੇ DIG ਐਚਐਸ ਭੁੱਲਰ ਦੀ ਅਗਵਾਈ ਵਾਲੀ SIT ਨੇ ਉਨ੍ਹਾਂ ਨੂੰ CRPC ਦੀ ਧਾਰਾ 160 ਦੇ ਤਹਿਤ ਸੰਮਨ ਜਾਰੀ ਕੀਤੇ ਸਨ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਕੀਤੀ ਸੀ ਸੁਣਵਾਈ
ਦੱਸ ਦਈਏ ਕਿ 4 ਮਾਰਚ, 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇ ਜ਼ਰੂਰੀ ਹੋਇਆ ਤਾਂ ਉਨ੍ਹਾਂ ਨੂੰ 18 ਮਾਰਚ ਭਾਵ ਕਿ ਭਲਕੇ ਫਿਰ ਪੇਸ਼ ਹੋਣਾ ਪਵੇਗਾ।
ਪੰਜਾਬ ਸਰਕਾਰ 'ਤੇ ਸਹਿਯੋਗ ਨਾ ਕਰਨ ਦਾ ਲਗਾਇਆ ਸੀ ਇਲਜ਼ਾਮ
ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਲਜ਼ਾਮ ਲਗਾਇਆ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਰਾਜਨੀਤਿਕ ਕਾਰਨਾਂ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਦਾਲਤ ਨੂੰ ਪੁੱਛਗਿੱਛ ਲਈ ਤਰੀਕਾਂ ਤੈਅ ਕਰਨ ਦੀ ਅਪੀਲ ਕੀਤੀ।
2018 ਟੈਕਸ STF ਰਿਪੋਰਟ ਦੇ ਆਧਾਰ 'ਤੇ ਕਾਰਵਾਈ
ਦਸੰਬਰ 2021: ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਸਰਕਾਰ ਦੌਰਾਨ, ਮਜੀਠੀਆ ਵਿਰੁੱਧ ਡਰੱਗਜ਼ ਰੈਕੇਟ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।
ਜਨਵਰੀ 2022: ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ।
ਅਗਸਤ 2022: ਹਾਈ ਕੋਰਟ ਨੇ ਉਸਨੂੰ ਜ਼ਮਾਨਤ ਦੇ ਦਿੱਤੀ। ਇਹ ਕਾਰਵਾਈ 2018 ਦੀ ਐਸਟੀਐਫ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
