NDPS case Bikram Majithia: ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। SIT ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ।
ਡਰੱਗ ਮਾਮਲੇ ਵਿੱਚ SIT ਨੇ 16 ਦਸੰਬਰ ਨੂੰ ਬੀਜੇਪੀ ਲੀਡਰ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ ਵੀ ਪੁੱਛਗਿੱਛ ਕੀਤੀ ਸੀ। ਅਮਰਪਾਲ ਸਿੰਘ ਬੋਨੀ ਅਜਨਾਲਾ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਸਨ ਅਤੇ ਅਕਾਲੀ ਦਲ ਦੀ ਟਿੱਕਟ ਤੋਂ ਉਹ ਵਿਧਾਇਕ ਵੀ ਰਹਿ ਚੁੱਕੇ ਸਨ।
ਹੁਣ SIT ਨੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਲਿਆ ਹੈ। ਮਜੀਠੀਆ ਦੀ ਆਮਦ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੁਸ਼ਟੀ ਕੀਤੀ ਹੈ। ਉਂਜ ਰਾਜੂ ਖੰਨਾ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਦੀਆਂ ਆਪਹੁਦਰੀਆਂ ਦੇ ਖਿਲਾਫ ਨਿਧੜਕ ਹੋ ਕੇ ਆਵਾਜ਼ ਬੁਲੰਦ ਕਰ ਰਹੇ ਮਜੀਠੀਆ ਨੂੰ ਡਰਾਉਣ ਅਤੇ ਧਮਕਾਉਣ ਲਈ ਹੀ ਸਰਕਾਰ ਵੱਲੋਂ ਅਜਿਹਾ ਆਡੰਬਰ ਰਚਿਆ ਜਾ ਰਿਹਾ ਹੈ।
ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ 'ਤੇ ਬਾਹਰ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial -