(Source: ECI/ABP News)
Bikram Majithia: ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਕੇ ਮੰਗਿਆ ਸਮਾਂ
Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਬਿਕਰਮ ਮਜੀਠੀਆ ਵੱਲੋਂ ਐਸਆਈਟੀ ਨੂੰ ਚਿੱਠੀ ਲਿਖ ਕੇ ਅੱਜ ਦੀ ਪੁੱਛਗਿੱਛ ਨੂੰ ਅੱਗੇ ਮੁਲਤਵੀ ਕਰਨ ਲਈ ਕਿਹਾ ਹੈ।
![Bikram Majithia: ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਕੇ ਮੰਗਿਆ ਸਮਾਂ Bikram Majithia will not appear in front on SIT bring more time to appear Bikram Majithia: ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਕੇ ਮੰਗਿਆ ਸਮਾਂ](https://feeds.abplive.com/onecms/images/uploaded-images/2024/07/18/819a94e172b7685682bbcde2ecfb8aee1721278988170647_original.png?impolicy=abp_cdn&imwidth=1200&height=675)
Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਬਿਕਰਮ ਮਜੀਠੀਆ ਵੱਲੋਂ ਐਸਆਈਟੀ ਨੂੰ ਚਿੱਠੀ ਲਿਖ ਕੇ ਅੱਜ ਦੀ ਪੁੱਛਗਿੱਛ ਨੂੰ ਅੱਗੇ ਮੁਲਤਵੀ ਕਰਨ ਲਈ ਕਿਹਾ ਹੈ। ਮਜੀਠੀਆ ਨੂੰ ਐਸਆਈਟੀ ਨੇ ਅੱਜ ਪਟਿਆਲਾ ਵਿਖੇ ਤਲਬ ਕੀਤਾ ਸੀ।
ਬਿਕਰਮ ਮਜੀਠੀਆ ਨੇ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ ਅੱਜ ਦੇ ਦਿਨ ਅੰਮ੍ਰਿਤਸਰ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ ਮੈਂ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਾਂਗਾ। ਇਸ ਲਈ ਮਜੀਠੀਆ ਨੇ ਚਿੱਠੀ ਲਿਖ ਕੇ ਐਸਆਈਟੀ ਤੋਂ ਸਮਾਂ ਮੰਗਿਆ ਹੈ। ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅੱਜ ਪਟਿਆਲਾ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤਾ ਸੀ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ ਐਸਾਈਟੀ ਨੇ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਸੀ ਤਾਂ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਹਾਲਾਂਕਿ ਹਾਈ ਕੋਰਟ ਤੋਂ ਉਨ੍ਹਾਂ ਨੂੰ ਰਾਹਤ ਮਿਲੀ ਸੀ। ਅਦਾਲਤ ਨੇ ਐਸਆਈਟੀ ਨੂੰ ਉਨ੍ਹਾਂ ਤੋਂ 8 ਜੁਲਾਈ ਤੱਕ ਪੁੱਛਗਿੱਛ ਕਰਨ ਤੋਂ ਰੋਕ ਦਿੱਤਾ ਸੀ ਪਰ ਜਦੋਂ 8 ਜੁਲਾਈ ਨੂੰ ਮੁੜ ਸੁਣਵਾਈ ਹੋਈ ਤਾਂ ਐਸਆਈਟੀ ਨੇ ਜਾਰੀ ਕੀਤੇ ਸੰਮਨ ਵਾਪਸ ਲੈ ਲਏ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਸੰਮਨ ਜਾਰੀ ਕੀਤੇ ਗਏ।
ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ। ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।
ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਵਿੱਚ ਸਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)