Lok Sabha Elections: ਪਟਿਆਲਾ ਤੋਂ ਭਾਜਾਪ ਉਮੀਦਵਾਰ ਪ੍ਰਨੀਤ ਕੌਰ ਨੇ ਐਕਸ 'ਤੇ ਪੋਸਟ ਪਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਪਾ ਕੇ ਕਿਹਾ ਹੈ ਕਿ  ਮੈਂ ਆਪ ਸਭ ਨੂੰ ਅਪੀਲ ਕਰਦੀ ਹਾਂ ਕਿ ਸਾਡੇ ਲੋਕਤੰਤਰ ਦੇ ਤਿਉਹਾਰ, ਇਹ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰੋ।


ਦੱਸ ਦਈਏ ਕਿ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ 13 ਦੀਆਂ 13 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ ਅਤੇ ਉੱਥੇ ਹੀ ਪਟਿਆਲਾ ਵਿੱਚ ਹੁਣ ਤੱਕ 10.98 ਫੀਸਦੀ ਵੋਟਿੰਗ ਹੋ ਚੁੱਕੀ ਹੈ ਅਤੇ ਨਾਲ ਹੀ ਸਭ ਤੋਂ ਜ਼ਿਆਦਾ ਵੋਟਾਂ ਹਾਲੇ ਤੱਕ ਫਿਰੋਜ਼ਪੁਰ ਵਿੱਚ ਪਈਆਂ ਹਨ।