Patiala News: ਭਾਜਪਾ ਸਰਕਾਰ ਦਾ ਜ਼ੋਰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗਾ, ਭਰਾ ਮਾਰੂ ਜੰਗ ਛੇੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ: ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਬੀਜੇਪੀ ਉੱਪਰ ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਸਮੁੱਚੇ ਪੰਥ ਨੂੰ ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤੈ।
Patiala News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਬੀਜੇਪੀ ਉੱਪਰ ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਸਮੁੱਚੇ ਪੰਥ ਨੂੰ ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ਼ ’ਤੇ ਸਰਕਾਰ ਰਾਜਸਥਾਨ ’ਚ ਵੀ ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਲੱਗੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਆਸਅਰਾਈਆਂ ਦੇ ਚੱਲਦਿਆਂ ਸਿੱਖ ਭਾਈਚਾਰੇ ਨੂੰ ਸੁਚੇਤ ਕੀਤਾ ਗਿਆ ਸੀ ਕਿ ਭਾਜਪਾ ਦੀ ਸਰਕਾਰ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਤੇ ਸਿੱਖ ਪੰਥ ਨੂੰ ਛੋਟਾ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ।
ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਜ਼ੋਰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸਰਕਾਰ ਦੀ ਚਾਲ ਦੇਰ ਨਾਲ ਸਮਝ ਆਈ ਹੈ। ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਅਕਾਲ ਤਖਤ ਦੀ ਸਰਬਉੱਚਤਾ ਨੂੰ ਵੀ ਚੈਲੰਜ ਕਰਨ ’ਤੇ ਲੱਗੀਆਂ ਹੋਈਆਂ ਹਨ, ਜਿਸ ਕਰਕੇ ਸੰਗਤ ਨੂੰ ਅਜਿਹੀਆਂ ਚਾਲਾਂ ਤੋਂ ਸੁਚੇਤ ਰਹਿਣਾ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ