Punjab News: ਪੱਤਰਕਾਰ ਨੂੰ ਗਾਲਾਂ ਤੇ ਵਿਧਾਇਕਾ ਨੀਨਾ ਮਿੱਤਲ ਲਈ ਭੱਦੀ ਸ਼ਬਦਾਵਲੀ ਦੀ ਵੀਡੀਓ ਵਾਇਰਲ ਹੋਣ ਮਗਰੋਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸੀਨੀਅਰ ਲੀਡਰ ਹਰਜੀਤ ਗਰੇਵਾਲ ਕਸੂਤੇ ਘਿਰ ਗਏ ਹਨ। ਸੋਸ਼ਲ ਮੀਡੀਆ ਉਪਰ ਹਰਜੀਤ ਗਰੇਵਾਲ ਦੀ ਕਾਫੀ ਅਲੋਚਨਾ ਹੋ ਰਹੀ ਹੈ। 


ਹਰਜੀਤ ਗਰੇਵਾਲ ਨੇ ਮੰਗੀ ਮੁਆਫੀ


ਹੁਣ ਚੁਫੇਰਿਓਂ ਅਲੋਚਨਾ ਹੋਣ ਮਗਰੋਂ ਹਰਜੀਤ ਗਰੇਵਾਲ ਸਾਹਮਣੇ ਆਏ ਹਨ। ਉਨ੍ਹਾਂ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਵਿਧਾਇਕ ਨੀਨਾ ਮਿੱਤਲ ਨੂੰ ਭੈਣ ਕਹਿ ਕੇ ਸੰਬੋਧਨ ਕਰਦਿਆਂ ਉਨ੍ਹਾਂ ਪ੍ਰਤੀ ਬੋਲੇ ਮਾੜੇ ਸ਼ਬਦਾਂ ਦੀ ਮੁਆਫ਼ੀ ਮੰਗੀ ਹੈ। ਹੁਣ ਹਰਜੀਤ ਗਰੇਵਾਲ ਦਾ ਇਹ ਵੀਡੀਓ ਵੀ ਵਾਇਰਲ ਹੋ ਰਿਹਾ ਹੈ।


ਕੀ ਸੀ ਪੂਰਾ ਮਾਮਲਾ


ਦੱਸ ਦਏ ਕਿ ਇੱਕ ਯੂ-ਟਿਊਬ ਚੈਨਲ ਦੇ ਪੱਤਰਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਖ਼ਿਲਾਫ਼ ਅਪਸ਼ਬਦ ਬੋਲਣ ਦੇ ਦੋਸ਼ ਹੇਠ ਭਾਜਪਾ ਆਗੂ ਖ਼ਿਲਾਫ਼ ਕੇਸ ਦਰਜ ਹੋਇਆ ਹੈ। ਪੱਤਰਕਾਰ ਨੇ ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ ਸੀ ਜਿਸ ਕਰਕੇ ਹਰਜੀਤ ਗਰੇਵਾਲ ਦੀ ਕਾਫੀ ਅਲੋਚਨਾ ਹੋ ਰਹੀ ਹੈ।


10 ਲੱਖ ਰੁਪਏ ਵਿੱਚ ਸੌਦਾ ਕਰਨ ਦਾ ਇਲਜ਼ਾਮ


ਇਸ ਤੋਂ ਬਾਅਦ ਗਰੇਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਯੂ ਟਿਊਬ ਚੈਨਲ ਦੇ ਪੱਤਰਕਾਰ ’ਤੇ ਕਥਿਤ ਸੌਦੇਬਾਜ਼ੀ ਕਰਕੇ ਉਸ ਨਾਲ 10 ਲੱਖ ਦਾ ਸੌਦਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਰਾਜਪੁਰਾ ਦੇ ਹੋਟਲ ਵਿੱਚ ਭਾਜਪਾ ਵੱਲੋਂ ਰੱਖੀ ਪ੍ਰੈੱਸ ਕਾਨਫਰੰਸ ਵਿੱਚ ਵੀ ਉਸ ਪੱਤਰਕਾਰ ਵੱਲੋਂ ਵਿਧਾਇਕਾ ਨੀਨਾ ਮਿੱਤਲ ਦੀ ਪਾਰਟੀ ਬਣ ਕੇ ਸਵਾਲ ਪੁੱਛੇ ਗਏ।


ਇਹ ਵੀ ਪੜ੍ਹੋ: Punjab News: ਰਾਜਪਾਲ ਨੇ ਭਗਵੰਤ ਮਾਨ ਸਰਕਾਰ ਨੂੰ ਦਿੱਤਾ ਵੱਡਾ ਝਟਕਾ, ਫਿਲਹਾਲ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।