Punjab News: ਪਟਿਆਲਾ 'ਚ ਭਾਜਪਾ ਆਗੂ ਪ੍ਰਨੀਤ ਕੌਰ ਨੇ ਸ਼ੁਰੂ ਕੀਤੀ ਭੁੱਖ ਹੜਤਾਲ, SSP ਦਫ਼ਤਰ ਦੇ ਬਾਹਰ ਲਾਇਆ ਧਰਨਾ, ਜਾਣੋ ਕੀ ਹੈ ਪੂਰਾ ਮਾਮਲਾ
ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਮੁਖੀ ਜੈ ਇੰਦਰ ਕੌਰ ਅਤੇ ਹੋਰ ਭਾਜਪਾ ਆਗੂਆਂ ਨੇ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਐਸਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ।

Punjab News: ਭਾਜਪਾ ਆਗੂ ਪ੍ਰਨੀਤ ਕੌਰ ਨੇ ਪੰਜਾਬ ਦੇ ਪਟਿਆਲਾ ‘ਚ ਪੁਲਿਸ ਲਾਈਨਜ਼ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਮੁਖੀ ਜੈ ਇੰਦਰ ਕੌਰ ਅਤੇ ਹੋਰ ਭਾਜਪਾ ਆਗੂਆਂ ਨੇ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਐਸਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ।
ਕੀ ਹੈ ਪੂਰਾ ਮਾਮਲਾ
ਸਨੌਰ ਦੇ ਪਿੰਡ ਖੁੱਡਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਫਾਇਰਿੰਗ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਭਾਜਪਾ ਆਗੂਆਂ ਦੀ ਮੰਗ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਨੀਤ ਕੌਰ ਨੇ ਗ੍ਰਿਫਤਾਰੀ ਨੂੰ ਲੈ ਕੇ ਸਨੌਰ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਸੀ ਕਿ ਜੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਇਹ ਅੰਦੋਲਨ ਵੱਡੇ ਪੱਧਰ 'ਤੇ ਕੀਤਾ ਜਾਵੇਗਾ।






















