Punjab Politics: ਅਕਾਲੀ ਦਲ ਨੇ ਭਾਜਪਾ 'ਚ ਲਾਇਆ ਸੰਨ੍ਹ ! ਵੱਡੇ ਲੀਡਰ ਨੂੰ ਪਾਰਟੀ 'ਚ ਸ਼ਾਮਲ ਕਰਕੇ ਬਣਾਇਆ ਮੀਤ ਪ੍ਰਧਾਨ
ਪ੍ਰੋ. ਸੀੜ੍ਹਾ ਨੂੰ ਸ਼ਾਮਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲਾ ਮੋਹਰੀ ਆਗੂ ਦੱਸਿਆ ਜੋ ਖਿੱਤੇ ਵਿਚ ਸਮਾਜ ਸੇਵਾ ਕਰਦਾ ਹੈ। ਉਹਨਾਂ ਨੇ ਪ੍ਰੋ. ਸੀੜ੍ਹਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ
Patiala News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦੇਣ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਸਿਰਫ ਆਪਣੀ ਹਾਈ ਕਮਾਂਡ ਦੀ ਸੁਣਦੀਆਂ ਹਨ ਜਿਵੇਂ ਕਿ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਆਗੂ ਕਰਦੇ ਹਨ ਤੇ ਉਹ ਕਿਸਾਨ ਅੰਦੋਲਨ ਦੇ ਖਿਲਾਫ ਡਟੇ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਸੂਬਾ ਭਾਜਪਾ ਕਾਰਜਕਾਰਨੀ ਮੈਂਬਰ ਤੇ ਪ੍ਰਮੁੱਖ ਸਮਾਜ ਸੇਵੀ ਪ੍ਰੋ. ਸੁਮਰਿੰਦਰ ਸਿੰਘ ਸੀੜ੍ਹਾ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ। ਪ੍ਰੋ. ਸੀੜ੍ਹਾ ਨੂੰ ਸ਼ਾਮਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲਾ ਮੋਹਰੀ ਆਗੂ ਦੱਸਿਆ ਜੋ ਖਿੱਤੇ ਵਿਚ ਸਮਾਜ ਸੇਵਾ ਕਰਦਾ ਹੈ। ਉਹਨਾਂ ਨੇ ਪ੍ਰੋ. ਸੀੜ੍ਹਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਪ੍ਰੋ. ਸੀੜ੍ਹਾ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।
Warmly welcome BJP's State Executive member Prof Sumaer Singh Sira of Patiala, along with hundreds of his supporters, to the Shiromani Akali Dal. Recognising his hardwork and contribution to society, I am pleased to appoint him as the party's Vice President.@Akali_Dal_ pic.twitter.com/sIbUiTBcBq
— Sukhbir Singh Badal (@officeofssbadal) April 11, 2024
ਪ੍ਰੋ. ਸੁਮਰਿੰਦਰ ਸੀੜ੍ਹਾ ਦੀ ਰਿਹਾਇਸ਼ ਲਾਲ ਕੋਠੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਸਾਡੇ ਕਿਸਾਨਾਂ ਨੂੰ ਆਪਣੀਆਂ ਮੁਸ਼ਕਿਲਾਂ ਲੈ ਕੇ ਦਿੱਲੀ ਨਹੀਂ ਜਾਣ ਦੇ ਰਹੀ ਅਤੇ ਉਸਨੇ ਕਿਸਾਨਾਂ ’ਤੇ ਗੋਲੀਆਂ ਵੀ ਚਲਾਈਆਂ ਤੇ ਕੌਮੀ ਸ਼ਾਹ ਮਾਰਗ ਸੀਲ ਵੀ ਕਰ ਰੱਖਿਆ ਹੈ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦੇਣ। ਉਹਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਅਤੇ ਪੰਜਾਬ ਵਿਚਾਲੇ ਲੜਾਈ ਬਣ ਗਈਆਂ ਹਨ ਕਿਉਂਕਿ ਪੰਜਾਬੀਆਂ ਨੇ ਹਮੇਸ਼ਾ ਦਿੱਲੀ ਆਧਾਰਿਤ ਪਾਰਟੀਆਂ ਦੇ ਹੱਥਾਂ ਵਿਚ ਮੁਸ਼ਕਿਲਾਂ ਹੀ ਝੱਲੀਆਂ ਹਨ।
ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਭਾਜਪਾ ਵਰਗੀਆਂ ਦਿੱਲੀ ਆਧਾਰਿਤ ਪਾਰਟੀਆਂ ਦੇ ਪੰਜਾਬ ਦੇ ਆਗੂਆਂ ਨੇ ਦੋ ਸਾਲ ਪਹਿਲਾਂ ਕਿਸਾਨ ਅੰਦੋਲਨ ਦੇ ਖਿਲਾਫ ਡੱਟ ਕੇ ਸਟੈਂਡ ਲਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ ਵੀ ਕਿਸਾਨ ਵਿਰੋਧੀ ਸਟੈਂਡ ਲਿਆ ਤੇ ਹਰਿਆਣਾ ਪੁਲਿਸ ਨੂੰ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਗੋਲੀਆਂ ਚਲਾਉਣ ਦੀ ਆਗਿਆ ਦੇ ਦਿੱਤੀ। ਉਹਨਾਂ ਕਿਹਾ ਕਿ ਜੇਕਰ ਅਕਾਲੀ ਦਲ ਸੱਤਾ ਵਿਚ ਹੁੰਦਾ ਤਾਂ ਇਹ ਕੁਝ ਕਦੇ ਨਾ ਵਾਪਰਦਾ। ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਪਾਰਟੀਆਂ ਤੋਂ ਸੁਚੇਤ ਰਹਿਣ ਜੋ ਪਾਰਲੀਮਾਨੀ ਸੀਟਾਂ ਜਿੱਤਣੀਆਂ ਚਾਹੁੰਦੀਆਂ ਹਨ ਤੇ ਉਹਨਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀਂ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਬੁਨਿਆਦੀ ਢਾਂਚੇ ਦਾ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਅਤੇ ਉਹ ਆਪਣੇ ਜੱਦੀ ਸ਼ਹਿਰ ਪਟਿਆਲਾ ਦਾ ਵਿਕਾਸ ਵੀ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਪਟਿਆਲਾ ਵਿਚ ਜਿੰਨੇਵੀ ਵਿਕਾਸ ਦੇ ਪ੍ਰਾਜੈਕਟ ਆਏ, ਉਹ ਸਾਰੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਆਏ।
ਸੀਨੀਅਰ ਆਗੂ ਐਨ ਕੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਅੱਜ ਰਾਜਨੀਤੀ ਵਿਚ ਸਿਧਾਂਤਾਂ ਨੂੰ ਤਿਲਾਂਜਲੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾਕਿ ਅਸੀਂ ਵੇਖ ਰਹੇ ਹਾਂ ਕਿ ਚਾਰ ਵਾਰ ਕਾਂਗਰਸ ਤੋਂ ਐਮ ਪੀ ਬਣਨ ਵਾਲੇ ਅੱਜ ਭਾਜਪਾ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਲ ਬਦਲੀਆਂ ਵਾਲੇ ਇਹਨਾਂ ਲੋਕਾਂ ਨੂੰ ਠੁਕਰਾ ਦੇਣ।