Patiala News: ਪਟਿਆਲਾ ਵਿੱਚ ਇੱਕ ਨੌਜਵਾਨ ਨੇ ਆਪਣੇ ਦੋਸਤ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 18 ਸਾਲਾ ਰਾਜਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਸਹਾਰਨਪੁਰ (ਯੂਪੀ) ਦਾ ਰਹਿਣ ਵਾਲਾ ਹੈ ਜੋ ਕਿ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਸਿਵਲ ਲਾਈਨ ਦੇ ਇੰਚਾਰਜ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਪੁਲਸ ਨੂੰ ਥਾਪਰ ਯੂਨੀਵਰਸਿਟੀ ਨੇੜੇ ਪਾਰਕ ਕੋਲ ਇੱਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਨੌਜਵਾਨ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਬਾਅਦ 'ਚ ਮ੍ਰਿਤਕ ਦੀ ਪਛਾਣ ਰਾਜਕੁਮਾਰ ਵਜੋਂ ਹੋਈ, ਜੋ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਫੁੱਟਪਾਥ 'ਤੇ ਰਹਿੰਦਾ ਸੀ।
ਪੁਲਿਸ ਮੁਤਾਬਕ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਰਾਜਕੁਮਾਰ ਦੇ ਦੋਸਤ ਸੂਰਜ ਦੇ ਸਾਲੇ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਸੂਰਜ ਨੇ ਮੌਤ ਲਈ ਆਪਣੇ ਦੋਸਤ ਰਾਜਕੁਮਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਕਾਰਨ ਦੋਵਾਂ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਸ਼ਨੀਵਾਰ ਸਵੇਰੇ ਦੋਸ਼ੀ ਸੂਰਜ ਨੇ ਰਾਜਕੁਮਾਰ ਨੂੰ ਪਾਰਕ ਦੇ ਕੋਲ ਗੱਲ ਕਰਨ ਲਈ ਬੁਲਾਇਆ ਅਤੇ ਉੱਥੇ ਉਨ੍ਹਾਂ ਦੀ ਲੜਾਈ ਹੋ ਗਈ। ਇਸ ਦੌਰਾਨ ਸੂਰਜ ਨੇ ਰਾਜਕੁਮਾਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।
ਪੁਲਿਸ ਮੁਤਾਬਕ, ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ ਪਰ ਬਾਅਦ 'ਚ ਗ੍ਰਿਫਤਾਰ ਕਰ ਲਿਆ ਗਿਆ। ਦੂਜੇ ਪਾਸੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਬਿਆਨ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।