Patiala News: ਨਸ਼ਾ ਤਸਕਰੀ ਮਾਮਲੇ ਬਾਰੇ ਦੋ ਸਾਲ ਪਹਿਲਾਂ ਮੁਹਾਲੀ ਵਿੱਚ ਦਰਜ ਕੀਤੇ ਕੇਸ ਸਬੰਧੀ ਚੱਲ ਰਹੀ ਜਾਂਚ ਵਿੱਚ ਬਤੌਰ ਸਰਕਾਰੀ ਗਵਾਹ ਸਾਬਕਾ ਵਿਧਾਇਕ ਅਮਰਪਾਲ ਸਿੰਘ ਅਜਨਾਲਾ (ਬੋਨੀ ਅਜਨਾਲਾ), ਅਕਾਲੀ ਆਗੂ ਬਿੱਟੂ ਔਲਖ ਤੇ ਉਦਯੋਗਪਤੀ ਜਗਜੀਤ ਸਿੰਘ ਚਾਹਲ ਅੱਜ ਇਥੇ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਿੱਟ ਕੋਲ ਪੇਸ਼ ਹੋਏ।


ਦੱਸ ਦਈਏ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਬਾਅਦ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਖਿਲਾਫ ਵੀ ਸ਼ਿਕੰਜਾ ਕੱਸ ਦਿੱਤਾ ਹੈ। ਸਿੱਟ ਨੇ ਮਜੀਠੀਆ ਤੋਂ ਬਾਅਦ ਨਸ਼ਿਆਂ ਦੇ ਉਸੇ ਕੇਸ ਵਿੱਚ ਬੋਨੀ ਅਜਨਾਲਾ ਨੂੰ ਵੀ ਤਲਬ ਕੀਤਾ ਹੈ। ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇਹ ਕੇਸ ਦਸੰਬਰ 2021 ਵਿੱਚ ਦਰਜ ਕੀਤਾ ਗਿਆ ਸੀ।


ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਤੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਪੱਤਰ ਭੇਜਿਆ ਗਿਆ ਸੀ। ਉਸ ਪੱਤਰ ਦੀ ਇੱਕ ਕਾਪੀ ਥਾਣਾ ਰਣਜੀਤ ਐਵੇਨਿਊ ਦੇ ਮੁੱਖ ਅਫਸਰ ਨੂੰ ਵੀ ਭੇਜੀ ਗਈ ਸੀ।


ਇਸ ਪੱਤਰ ਵਿੱਚ ਹਦਾਇਤ ਕੀਤੀ ਗਈ ਹੈ ਕਿ 20 ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕ੍ਰਾਈਮ ਮੁਹਾਲੀ ਵੱਲੋਂ ਐਨਡੀਪੀਐਸ ਐਕਟ ਹੇਠ ਦਰਜ ਕੀਤੇ ਗਏ ਕੇਸ ਵਿੱਚ ਜਾਂਚ ਕਰ ਰਹੀ ਸਿੱਟ ਵੱਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਪਟਿਆਲਾ ਰੇਂਜ ਦਫਤਰ ਵਿਖੇ ਸੰਮਨ ਕੀਤਾ ਗਿਆ ਹੈ।


ਇਹ ਵੀ ਪੜ੍ਹੋ: 'ਫਾਈਟਰ' ਫਿਲਮ ਦਾ ਪਹਿਲਾ ਗਾਣਾ 'ਸ਼ੇਰ ਖੁੱਲ੍ਹ ਗਏ' ਰਿਲੀਜ਼, ਰਿਤਿਕ ਰੋਸ਼ਨ-ਦੀਪਿਕਾ ਪਾਦੂਕੋਣ ਦੀ ਕੈਮਿਸਟਰੀ ਬਣਾਏਗੀ ਦੀਵਾਨਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sangrur News: ਧੁੰਦ ਕਾਰਨ ਭਿਆਨਕ ਸੜਕ ਹਾਦਸਾ, ਆਪਸ 'ਚ ਟਕਰਾਏ ਕਈ ਵਾਹਨ