Patiala news: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਜੱਜ ਬਣੇ ਨੌਜਵਾਨ ਪੁਨੀਤ ਵਰਮਾ ਪੁੱਤਰ ਸ੍ਰੀ ਪਵਨ ਵਰਮਾ ਨੂੰ ਪੀਸੀਐਸ ਜੁਡੀਸ਼ੀਅਲ ਦੀ ਕਠਿਨ ਪ੍ਰੀਖਿਆ ਪਾਸ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਕੇ ਵਧਾਈ ਦਿੱਤੀ।


ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਨੌਜਵਾਨ ਪੁਨੀਤ ਵਰਮਾ ਨੇ ਆਪਣੇ ਪਰਿਵਾਰ ਤੇ ਸਮਾਣਾ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਨੌਜਵਾਨ ਹੋਰਨਾਂ ਲਈ ਰਾਹ ਦਸੇਰਾ ਬਣਿਆ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਚ ਅਜਿਹਾ ਮਾਹੌਲ ਸਿਰਜ ਰਹੀ ਹੈ ਕਿ ਸਾਡੇ ਨੌਜਵਾਨ ਪੰਜਾਬ ਤੇ ਅਪਣੇ ਦੇਸ਼ ਚ ਰਹਿਕੇ ਹੀ ਰੋਜਗਾਰ ਤੇ ਉਚੇਰੀ ਸਿੱਖਿਆ ਹਾਸਲ ਕਰ ਸਕਣ।


ਇਹ ਵੀ ਪੜ੍ਹੋ: Canada ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ


ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।


ਇਹ ਵੀ ਪੜ੍ਹੋ: Chandigarh News: ਕੈਨੇਡਾ ਨੇ ਚੰਡੀਗੜ੍ਹ ਵਿੱਚ Visa SFS ਸੈਂਟਰ ਦੀਆਂ ਸਰਵਿਸਿਜ਼ ਸਸਪੈਂਡ, ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡੀਆਂ ਦਿੱਕਤਾਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।