Patiala News: ਪੀਐਮ ਮੋਦੀ ਦੀ ਰੈਲੀ 'ਚ ਸ਼ਾਮਲ ਨਹੀਂ ਹੋਣਗੇ ਕੈਪਟਨ ਅਮਰਿੰਦਰ, ਕਿਸਾਨਾਂ ਨੇ ਪਾਏ ਪਟਿਆਲਾ ਵੱਲ ਚਾਲੇ
PM Modi Patiala Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲੇ ਵਿਖੇ ਹੋਣ ਵਾਲੀ ਰੈਲੀ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਜ਼ਰ ਨਹੀਂ ਆਉਣਗੇ।
Patiala News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਸੂਤਰਾਂ ਮੁਤਾਬਕ ਬੀਮਾਰੀ ਕਾਰਨ ਕੈਪਟਨ ਅਜੇ ਤੱਕ ਆਪਣੀ ਪਤਨੀ ਪ੍ਰਨੀਤ ਕੌਰ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਨਹੀਂ ਆਏ। ਅੱਜ ਚਰਚਾ ਸੀ ਕਿ ਉਹ ਪੀਐਮ ਮੋਦੀ ਦੀ ਰੈਲੀ ਵਿੱਚ ਸ਼ਾਮਲ ਹੋਣਗੇ ਪਰ ਹੁਣ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਰੈਲੀ ਵਿੱਚ ਨਹੀਂ ਪਹੁੰਚ ਰਹੇ।
ਪੀਐਮ ਮੋਦੀ ਸ਼ਾਹੀ ਸ਼ਹਿਰ ਪਟਿਆਲਾ ਆ ਰਹੇ
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਆ ਰਹੇ ਹਨ। ਪੀਐਮ ਮੋਦੀ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰਨਗੇ। ਮੋਦੀ ਰੈਲੀ 'ਚ ਮੌਜੂਦ ਭਾਜਪਾ ਵਰਕਰਾਂ ਨਾਲ ਮੁਲਾਕਾਤ ਵੀ ਕਰਨਗੇ। ਇਸ ਲਈ ਮੀਐਮ ਮੋਦੀ ਰੈਲੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪੋਲੋ ਗਰਾਊਂਡ ਪਹੁੰਣਗੇ
ਹਾਸਲ ਜਾਣਕਾਰੀ ਮੁਤਾਬਕ ਪੀਐਮ ਮੋਦੀ ਦਾ ਹੈਲੀਕਾਪਟਰ ਸ਼ਾਮ ਕਰੀਬ 4 ਵਜੇ ਯਾਦਵਿੰਦਰਾ ਸਟੇਡੀਅਮ ਪਹੁੰਚੇਗਾ। ਇਸ ਤੋਂ ਬਾਅਦ ਉਹ 450 ਸੁਰੱਖਿਆ ਕਰਮੀਆਂ ਦੇ ਪਹਿਰੇ ਹੇਠ ਸੜਕ ਰਾਹੀਂ ਪੋਲੋ ਗਰਾਊਂਡ ਪਹੁੰਣਗੇ। ਕਿਸਾਨਾਂ ਵੱਲੋਂ ਵਿਰੋਧ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਹੈ। ਭਾਜਪਾ ਆਗੂਆਂ ਮੁਤਾਬਕ ਰੈਲੀ ਦੀ ਸੁਰੱਖਿਆ ਲਈ ਅੱਜ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲੀਸ ਦੇ ਕੁੱਲ 5 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਹਨ।
ਇਸ ਸਬੰਧੀ ਕਿਸਾਨਾਂ ਤੇ ਮਜ਼ਦੂਰਾਂ ਨੇ ਦੋ ਦਿਨ ਪਹਿਲਾਂ ਜਗਰਾਓਂ ਵਿੱਚ ਮਹਾਂਪੰਚਾਇਤ ਵੀ ਰੱਖੀ ਸੀ। ਇਸ ਵਿੱਚ ਉਨ੍ਹਾਂ ਫੈਸਲਾ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦੇ ਜਥਿਆਂ ਨੇ ਪਟਿਆਲਾ ਵੱਲ ਚਾਲੇ ਪਾਏ ਹਨ ਪਰ ਉਨ੍ਹਾਂ ਨੂੰ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।